ਸਰਕਾਰੀ ਨੌਕਰੀ, ਮੋਟੀਆਂ ਤਨਖ਼ਾਹਾਂ ਫਿਰ ਵੀ ਮੰਗ ਲਈ 3 ਲੱਖ ਦੀ ਰਿਸ਼ਵਤ, ਹੁਣ ਲਾਉਂਦਾ ਕੰਨਾਂ ਨੂੰ ਹੱਥ

ਸਰਕਾਰੀ ਨੌਕਰੀ ਹੋਣ ਦੇ ਬਾਵਜੂਦ ਅਤੇ ਚੰਗੀਆਂ ਤਨਖ਼ਾਹਾਂ ਮਿਲਣ ਦੇ ਬਾਵਜੂਦ ਅਫ਼ਸਰ ਲੋਕਾਂ ਤੋਂ ਰਿਸ਼ਵਤ ਦੇ ਰੁਪਏ ਮੰਗਦੇ ਹਨ ਅਤੇ ਕੰਮ ਕਰਨ ਨੂੰ ਬਿਲਕੁਲ ਵਿਹਲੇ ਰਹਿਣ ਦੀ ਆਦਤ ਪਾ ਲੈਂਦੇ ਹਨ। ਇਸੇ ਦੇ ਚਲਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਦੇ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਅਤੇ ਪ੍ਰਾਈਵੇਟ ਵਿਅਕਤੀ ਨੂੰ 90,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐਸ.ਏ.ਐਸ.ਨਗਰ ਜਿਲੇ ਦੇ ਪਿੰਡ ਹੰਡੇਸਰਾ ਵਿਖੇ ਪੀ.ਐਸ.ਪੀ.ਸੀ.ਐਲ. ਦੇ ਦਫਤਰ ਵਿੱਚ ਤਾਇਨਾਤ ਜੇ.ਈ ਮਲਕੀਤ ਸਿੰਘ ਅਤੇ ਪਿੰਡ ਖੇਲਣ ਵਿਖੇ ਬਿਜਲੀ ਦੀ ਦੁਕਾਨ ਦੇ ਮਾਲਕ ਪ੍ਰਦੀਪ ਕੁਮਾਰ ਉਰਫ ਮਿੰਟੂ ਨੂੰ ਵਿਜੀਲੈਂਸ ਟੀਮ ਨੇ ਸ਼ਿਕਾਇਤਕਰਤਾ ਕੁਸਲ ਪਾਲ ਵਾਸੀ ਪਿੰਡ ਖੇਲਣ, ਤਹਿਸੀਲ ਡੇਰਾਬੱਸੀ, ਐਸ.ਏ.ਐਸ.ਨਗਰ ਤੋਂ 90,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਆਪਣੇ ਪਿੰਡ ਖੇਲਣ ਵਿੱਚ ਆਟਾ ਚੱਕੀ ਚਲਾ ਰਹੇ ਸ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਪਿਛਲੇ ਦਿਨੀ ਸਵੇਰ ਵੇਲੇ ਜੇ.ਈ. ਉਸ ਦੀ ਆਟਾ ਚੱਕੀ ‘ਤੇ ਆਇਆ ਅਤੇ ਉਸ ਨੇ ਬਿਜਲੀ ਚੋਰੀ ਦਾ ਝੂਠਾ ਕੇਸ ਦਰਜ ਨਾ ਕਰਨ ਬਦਲੇ ਤਿੰਨ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਸਬੰਧ ਵਿੱਚ ਸ਼ਕਾਇਤਕਰਤਾ ਨੇ ਦੱਸਿਆ ਕਿ ਉਹ ਪਹਿਲਾਂ ਹੀ ਸ਼ਹਿ-ਦੋਸ਼ੀ ਦੁਕਾਨ ਮਾਲਕ ਮਿੰਟੂ ਰਾਹੀਂ ਮੁਲਜਮ ਨੂੰ ਦੋ ਲੱਖ ਰੁਪਏ (ਇੱਕ-ਇੱਕ ਲੱਖ ਰੁਪਏ ਦੋ ਕਿਸ਼ਤਾਂ ਵਿੱਚ) ਬਤੌਰ ਰਿਸ਼ਵਤ ਦੇ ਚੁੱਕਾ ਹੈ। ਉਸ ਦੀ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਏ.ਆਈ.ਜੀ. ਆਸ਼ੀਸ਼ ਕਪੂਰ ਦੀ ਨਿਗਰਾਨੀ ਹੇਠ ਡੀ.ਐਸ.ਪੀ. ਅਜੇ ਕੁਮਾਰ ਦੀ ਅਗਵਾਈ ਵਿੱਚ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਮੁਲਜਮ ਜੇ.ਈ. ਨੂੰ ਪ੍ਰਾਈਵੇਟ ਵਿਅਕਤੀ ਸਮੇਤ ਮੌਕੇ ’ਤੇ ਹੀ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਕਾਇਤਕਰਤਾ ਤੋਂ 90,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਬੁਲਾਰੇ ਨੇ ਦੱਸਿਆ ਕਿ ਉਕਤ ਦੋਸੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦੀਆਂ ਵੱਖ ਵੱਖ ਧਾਰਾਵਾਂ ਹੇਠ ਵਿਜੀਲੈਂਸ ਬਿਓਰੋ ਦੇ ਥਾਣਾ ਐਸ.ਏ.ਐਸ.ਨਗਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਰਾਣਾ ਗੁਰਮੀਤ ਸਿੰਘ ਸੋਢੀ ਨੇ ਛੱਡੀ ਕਾਂਗਰਸ ਅਤੇ ਫੜ੍ਹਿਆ BJP ਦਾ ਹੱਥ

ਕੈਪਟਨ ਨੂੰ ਘੇਰ ਲਿਆ ਟਰੱਕ ਯੂਨੀਅਨ ਦੇ ਲੋਕਾਂ ਨੇ, ਕੈਪਟਨ ਅਮਰਿੰਦਰ ਨੇ ਮੁਆਫ਼ੀਆਂ ਮੰਗ ਜਾਨ ਛੁਡਵਾਈ