ਲੁਧਿਆਣਾ ਬੰਬ ਧਮਾਕੇ ਤੋਂ ਬਾਅਦ ਇਸਦੀ ਜਾਂਚ ਵਿੱਚ ਹਰ ਰੋਜ਼ ਨਵੇਂ ਖੁਲਾਸੇ ਹੋ ਰਹੇ ਹਨ ਅਤੇ ਗ੍ਰਿਫ਼ਤਾਰੀਆਂ ਹੋ ਰਹੀਆਂ ਹਨ। ਹਾਲ ਹੀ ਵਿੱਚ ਇੱਕ ਗ੍ਰਿਫ਼ਤਾਰੀ ਜਰਮਨੀ ਵਿੱਚ ਹੋਈ ਜਿਸ ਦਾ ਸਿੱਧਾ ਸੰਬੰਧ ਸਿੱਖਸ ਫ਼ਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਨਾਲ ਦੱਸਿਆ ਜਾ ਰਿਹਾ ਹੈ। ਇਸੇ ਦੌਰਾਨ ਭਾਜਪਾ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਜਿਵੇਂ ਮੁਲਤਾਨੀ ਦੀ ਗ੍ਰਿਫ਼ਤਾਰੀ ਹੋਈ ਹੈ ਓਸੇ ਤਰ੍ਹਾਂ ਗੁਰਪਤਵੰਤ ਪੰਨੂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇ। ਸਿੱਖਾਂ ਨੂੰ ਬਦਨਾਮ ਕਰ ਰਿਹਾ ਪੰਨੂ ਅਤੇ ਹੋ ਸਕਦਾ ਹੈ ਕਿ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਮਰਵਾਉਣ ਦੀ ਕੋਸ਼ਿਸ਼ ਵੀ ਉਸ ਨੇ ਕੀਤੀ ਹੋਵੇ। ਉਹ (ਗੁਰਪਤਵੰਤ ਪੰਨੂ) ਇਸ ਤਰ੍ਹਾਂ ਦਿਖਾਉਣਾ ਚਾਹੁੰਦਾ ਹੈ ਕਿ ਕੇਂਦਰ ਸਰਕਾਰ ਅਤੇ ਏਜੰਸੀਆਂ ਹੀ ਕਿਸਾਨ ਆਗੂ ਬਲਬੀਰ ਰਾਜੇਵਾਲ ਨੂੰ ਮਰਵਾਉਣਾ ਚਾਹੁੰਦੀਆਂ ਹਨ ਕਿਉਂਕਿ ਕਿਸਾਨਾਂ ਕਾਰਨ ਕੇਂਦਰ ਸਰਕਾਰ ਨੂੰ ਝੁਕਣਾ ਪਿਆ ਹੈ।
https://www.facebook.com/thekhabarsaar/

