ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹਮ-ਜਮਾਤੀ ਅਤੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕਈ ਸਮੇਤ ਸ਼੍ਰੋਮਣੀ ਅਕਾਲੀ ਦਲ ਤੋਂ 2 ਵੱਡੇ ਲੀਡਰਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡਕੇ ਦਿੱਲੀ ਵਿਖੇ ਭਾਜਪਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਹਾਜ਼ਰੀ ਵਿੱਚ BJP ਪਾਰਟੀ ਨਾਲ ਹੱਥ ਮਿਲਾ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਲਈ ਇਹ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਭਾਵੇਂ ਕਾਂਗਰਸ ਹੋਵੇ ਜਾਂ ਫ਼ਿਰ ਸ਼੍ਰੋਮਣੀ ਅਕਾਲੀ ਦਲ, ਪੰਜਾਬ ਤੋਂ ਵੱਡੇ ਸਿਆਸੀ ਆਗੂ BJP ਵਿੱਚ ਸ਼ਾਮਲ ਹੋ ਰਹੇ ਹਨ, ਜਿਸਦਾ ਨਤੀਜਾ ਆਉਣ ਵਾਲਿਆਂ ਚੋਣਾਂ ਵਿੱਚ ਸਾਫ਼ ਨਜ਼ਰ ਆ ਸਕਦਾ ਹੈ।
https://www.facebook.com/thekhabarsaar/

