ਨਵੇਂ ਸਾਲ ‘ਤੇ ਮਾਤਾ ਵੈਸ਼ਨੋ ਦੇਵੀ ਵਿਖੇ ਦਰਸ਼ਨ ਕਰਨ ਗਏ ਸ਼ਰਧਾਲੂਆਂ ਨਾਲ ਹਾਦਸਾ ਵਾਪਰਿਆ ਅਤੇ ਇਸੇ ਦੌਰਾਨ 12 ਲੋਕਾਂ ਦੀ ਮੌਤ ਹੋ ਗਈ ਅਤੇ 13 ਲੋਕ ਜ਼ਖਮੀ ਹੋਏ ਹਨ। ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਅਤੇ ਜ਼ਖਮੀਆਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਸਾਰੇ ਮਾਮਲੇ ਵਿੱਚ ਜਾਂਚ ਕਮੇਟੀ ਵੀ ਬਣਾਈ ਗਈ ਹੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸ਼ੁਰੂਆਤ ਵਿੱਚ ਇਹ ਲੱਗਿਆ ਹੈ ਕਿ ਸ਼ਰਧਾਲੂਆਂ ਵਿੱਚ ਕਿਸੇ ਗੱਲ ਨੂੰ ਲੈ ਕੇ ਬਹਿਸ ਸ਼ੁਰੂ ਹੋਈ ਅਤੇ ਉਸਤੋਂ ਬਾਅਦ ਰੌਲਾ ਏਨਾ ਵਧਿਆ ਕਿ ਭਗਦੜ ਮੱਚ ਗਈ।
ਇਸੇ ਦੌਰਾਨ ਹਾਦਸਾ ਵਾਪਰਿਆ ਅਤੇ 12 ਲੋਕਾਂ ਦੀ ਮੌਤ ਹੋ ਗਈ ਅਤੇ 13 ਲੋਕ ਜ਼ਖਮੀ ਹੋ ਗਏ ਹਨ। ਇਸ ਹਾਦਸੇ ਸਬੰਧੀ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਨਾਲ ਨਾਲ ਤਮਾਮ ਸਿਆਸੀ ਲੋਕਾਂ ਵੱਲੋਂ ਇਸ ਗੱਲ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਹਤ ਫ਼ੰਡ ਵਿਚੋਂ 2 ਲੱਖ ਰੁਪਏ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਅਤੇ 50 ਹਜ਼ਾਰ ਰੁਪਏ ਜ਼ਖਮੀਆਂ ਲਈ ਐਲਾਨ ਕੀਤੇ ਹਨ। ਜ਼ਖਮੀਆਂ ਨੂੰ ਨਰਾਇਣ ਸੁਪਰ ਸਪੈਸ਼ਲਿਟੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।
https://www.facebook.com/thekhabarsaar/