ਨਸ਼ੇ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੀ ਕਾਰਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਆਗੂ ਬਿਕਰਮ ਮਜੀਠੀਆ ਦਾ ਨਾਮ ਸਾਹਮਣੇ ਆਇਆ ਤਾਂ ਓਹਨਾ ਨੂੰ ਲੱਭਣ ਲਈ ਥਾਂ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਦੱਸਿਆ ਗਿਆ ਹੈ ਕਿ 16 ਥਾਵਾਂ ‘ਤੇ ਛਾਪੇਮਾਰੀ ਹੋ ਚੁੱਕੀ ਹੈ ਪਰ ਮਜੀਠੀਆ ਦਾ ਕੋਈ ਥਾਂ ਟਿਕਾਣਾ ਨਹੀਂ ਮਿਲਿਆ।
ਲੰਘੇ ਦਿਨੀਂ ਸੋਸ਼ਲ ਮੀਡੀਆ ‘ਤੇ ਫੋਟੋ ਵਾਇਰਲ ਹੋਈਆਂ ਸਨ ਮਜੀਠੀਆ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਸਨ।
ਉਸਤੋਂ ਬਾਅਦ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਉੱਤੇ ਕਾਫ਼ੀ ਸਵਾਲ ਚੁੱਕੇ ਗਏ ਅਤੇ ਇਸੇ ਕਾਰਨ ਪੁਲਿਸ ਦੀ ਇੱਕ ਟੀਮ ਬਿਕਰਮ ਮਜੀਠੀਆ ਦੀ ਅੰਮ੍ਰਿਤਸਰ ਵਾਲੀ ਰਿਹਾਇਸ਼ ‘ਤੇ ਪਹੁੰਚੀ ਅਤੇ ਛਾਪੇਮਾਰੀ ਕੀਤੀ ਗਈ ਹੈ।
ਪੁਲਿਸ ਨੂੰ ਮਜੀਠੀਆ ਬਾਰੇ ਕੋਈ ਸੂਹ ਨਹੀਂ ਮਿਲ ਰਹੀ ਹੈ।
https://www.facebook.com/thekhabarsaar/