101 ਉਮੀਦਾਵਰਾਂ ਦਾ ਐਲਾਨ ਪਰ ਸੂਚੀਆਂ ਵਿੱਚ ਲਾਪਤਾ ਹਨ ਭਗਵੰਤ ਮਾਨ !

ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਆਮ ਆਦਮੀ ਪਾਰਟੀ ਨੇ ਸਭ ਤੋਂ ਵੱਧ ਉਮੀਦਵਾਰ ਐਲਾਨੇ ਹਨ ਜਿਨਾਂ ਦੀ ਗਿਣਤੀ ਹੁਣ ਤੱਕ 101 ਹੋ ਚੁੱਕੀ ਹੈ ਪਰ ਭਗਵੰਤ ਮਾਨ ਦਾ ਨਾਮ ਕੀਤੇ ਨਹੀਂ ਨਜ਼ਰ ਆਇਆ। ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ 5 ਹੋਰ ਉਮੀਦਵਾਰਾਂ ਦੀ ਸੱਤਵੀਂ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਨਾਲ ‘ਆਪ’ ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 101 ਹੋ ਗਈ ਹੈ।

ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਵਿਧਾਇਕ) ਦੇ ਦਸਤਖਤਾਂ ਹੇਠ ਜਾਰੀ ਸੂਚੀ ਅਨੁਸਾਰ ਬਹੁ ਚਰਚਿਤ ਵਿਧਾਨ ਸਭਾ ਹਲਕਾ ਮਜੀਠੀਆ ਤੋਂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੂੰ ਉਮੀਦਵਾਰ ਐਲਾਨਿਆ ਹੈ, ਜਿਹੜੇ ਕਿ ਪਨਗਰੇਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ। ਇਸੇ ਤਰ੍ਹਾਂ ਅੰਮ੍ਰਿਤਸਰ ਕੇਂਦਰੀ ਤੋਂ ਡਾ. ਅਜੇ ਗੁਪਤਾ, ਤਰਨਤਾਰਨ ਤੋਂ ਡਾ. ਕਸ਼ਮੀਰ ਸਿੰਘ ਸੋਹਲ, ਜਲੰਧਰ ਕੈਂਟ ਤੋਂ ਸੁਰਿੰਦਰ ਸਿੰਘ ਸੋਢੀ, ਮਲੋਟ ਤੋਂ ਡਾ. ਬਲਜੀਤ ਕੌਰ ਨੂੰ ਉਮੀਦਵਾਰ ਬਣਾਇਆ ਗਿਆ ਹੈ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਘਰ ਬੈਠਕੇ ਵੀ ਪੜ੍ਹਨਾ ਚਾਹੇ ਤਾਂ ਕੁੜੀਆਂ ਨੂੰ TAB ਦਿਆਂਗੇ, ਸਕੂਟਰੀ, ਵਜ਼ੀਫੇ ਅਤੇ ਮਾਲੀ ਮਦਦ ਦਿੱਤੀ ਜਾਏਗੀ : ਨਵਜੋਤ ਸਿੱਧੂ

ਹਰ ਇੱਕ ਪੰਜਾਬੀ ਇੱਕ ਲੱਖ ਰੁਪਏ ਦਾ ਕਰਜ਼ਦਾਰ : ਰਾਘਵ ਚੱਢਾ