ਇਸ ਵਾਰ ਨਵੀਂ ਸਰਕਾਰ ਵਿੱਚ ਮੰਤਰੀ ਤੇ ਵਿਧਾਇਕ ਕਰਨਗੇ ਲੋਕਾਂ ਦੀ ਸੇਵਾ ? ਕੇਜਰੀਵਾਲ ਨੇ ਹੋਰ ਕੀ ਦਾਅਵਾ ਕੀਤਾ !

ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ 14 ਫਰਵਰੀ ਦਿਨ ਸੋਮਵਾਰ ਨੂੰ ਕਰਵਾਈਆਂ ਜਾ ਰਹੀਆਂ ਹਨ ਅਤੇ 10 ਮਾਰਚ ਨੂੰ ਇਸਦਾ ਨਤੀਜਾ ਆਵੇਗਾ। ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਾਰਟੀ ਦਾ ਹਰ ਵਰਕਰ ਕੱਟੜ ਦੇਸ਼ ਭਗਤ ਹੈ ਅਤੇ ਉਨ੍ਹਾਂ ਨੂੰ ਆਪਣੇ ਹਰ ਵਰਕਰ ‘ਤੇ ਮਾਣ ਹੈ। ‘ਆਪ’ ਦਾ ਹਰ ਵਰਕਰ ਦੇਸ਼ ਅਤੇ ਸਮਾਜ ਵਿੱਚ ਬਦਲਾਅ ਲਿਆਉਣ ਲਈ ਉਨ੍ਹਾਂ ਨਾਲ ਜੁੜਿਆ ਹੋਇਆ ਹੈ। ਕੇਰਜੀਵਾਲ ਨੇ ਇਹ ਗੱਲਾਂ ਐਤਵਾਰ ਨੂੰ ਪਾਰਟੀ ਵਰਕਰਾਂ ਨੂੰ ਕੀਤੇ ਆਪਣੇ ਵਰਚੁਅਲ ਸੰਬੋਧਨ ਦੌਰਾਨ ਕਹੀ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲਈ ਚੋਣਾਂ ਸੱਤਾ ਹਾਸਲ ਕਰਨ ਦਾ ਜ਼ਰੀਆ ਨਹੀਂ, ਸਾਡੇ ਲਈ ਚੋਣਾਂ ਇਕ ਪਾਰਟੀ ਦੀ ਥਾਂ ਦੂਜੀ ਪਾਰਟੀ ਨੂੰ ਸੱਤਾ ਵਿਚ ਲਿਆਉਣ ਦਾ ਜ਼ਰੀਆ ਨਹੀਂ ਹਨ। ਪਾਰਟੀਆਂ ਬਦਲਣ ਨਾਲ ਕੁਝ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ 70 ਸਾਲ ਹੋ ਗਏ ਹਨ, ਪਾਰਟੀਆਂ ਬਦਲਦੇ ਬਦਲੇ, ਕੁਝ ਨਹੀਂ ਬਦਲਿਆ, ਸਭ ਕੁਝ ਉਂਝ ਹੀ ਹੈ। ਉਨ੍ਹਾਂ ਆਪਣੇ ਸੰਬੋਧਨ ਵਿੱਚ ਵਰਕਰਾਂ ਨੂੰ ਕਿਹਾ ਕਿ ਸਾਨੂੰ ਸਿਸਟਮ ਬਦਲਣਾ ਹੈ, ਪੂਰੇ ਦਾ ਪੂਰਾ ਸਿਸਟਮ ਬਦਲਣਾ ਹੋਵੇਗਾ। ‘ਆਪ’ ਲਈ ਚੋਣਾਂ ਦੇਸ਼ ਅਤੇ ਸਮਾਜ ‘ਚ ਬਦਲਾਅ ਲਿਆਉਣ ਦਾ ਜ਼ਰੀਆ ਹਨ। ਇਹ ਸਾਡੇ ਲਈ ਇੱਕ ਬਦਲਾਅ ਲਿਆਉਣ ਦਾ ਮੌਕਾ ਹੈ।

ਕੇਜਰੀਵਾਲ ਨੇ ਪਾਰਟੀ ਵਰਕਰਾਂ ਨੂੰ ਕਿਹਾ ਕਿ ਜਦੋਂ ਉਹ ਚੋਣ ਪ੍ਰਚਾਰ ਲਈ ਨਿਕਲਣ ਤਾਂ ਉਹ ਸਿਰਫ਼ ਇੱਕ ਇਰਾਦੇ ਨਾਲ ਨਿਕਲਣ ਕਿ ਉਹ ਦੇਸ਼ ਵਿੱਚ ਵੱਡੇ ਬਦਲਾਅ ਲਈ ਕੰਮ ਕਰ ਰਹੇ ਹਨ, ਉਹ ਪ੍ਰਚਾਰ ਨਹੀਂ ਕਰ ਰਹੇ, ਸਗੋਂ ਦੇਸ਼ ਭਗਤੀ ਦਾ ਕੰਮ ਕਰ ਰਹੇ ਹਨ। ਇਹਨਾਂ ਚੋਣਾਂ ਦਾ ਮਕਸਦ ਇੱਕ ਪਾਰਟੀ ਨੂੰ ਬਦਲਕੇ ਦੂਜੀ ਪਾਰਟੀ ਲਿਆਉਣਾ ਨਹੀਂ ਸਗੋਂ ਭ੍ਰਿਸ਼ਟ ਸਿਸਟਮ ਨੂੰ ਜੜ੍ਹੋਂ ਪੁੱਟ ਕੇ ਇੱਕ ਇਮਾਨਦਾਰ ਸਿਸਟਮ ਲਿਆਉਣਾ ਹੈ। ਦਿੱਲੀ ਦੀ ‘ਆਪ’ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਪਰਿਵਰਤਨ ਸੰਭਵ ਹੈ। ਬਦਲਾਅ ਹੋ ਸਕਦਾ ਹੈ। ਸਰਕਾਰ ਚਲਾਉਣਾ ਬਹੁਤ ਔਖਾ ਕੰਮ ਹੈ, ਸਰਕਾਰ ਚਲਾਉਣ ਲਈ ਥੋੜੀ ਬਹੁਤ ਬੇਈਮਾਨੀ ਤਾਂ ਕਰਨੀ ਹੀ ਪੈਂਦੀ ਹੈ।

ਪਰ ‘ਆਪ’ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਇਮਾਨਦਾਰੀ ਨਾਲ ਵੀ ਸਰਕਾਰਾਂ ਚਲਾਈਆਂ ਜਾ ਸਕਦੀਆਂ ਹਨ। ਇਨ੍ਹਾਂ ਪਾਰਟੀਆਂ ਨੇ ਅੱਜ ਤੱਕ ਸਾਨੂੰ ਇਹੋ ਦੱਸਿਆ ਹੈ ਕਿ ਚੋਣਾਂ ਲੜਨ ਲਈ ਬਹੁਤ ਸਾਰਾ ਪੈਸਾ ਹੋਣਾ ਚਾਹੀਦਾ ਹੈ ਅਤੇ ਚੋਣ ਜਿੱਤਣ ਲਈ ਬੇਈਮਾਨ ਹੋਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਸਾਬਤ ਕਰ ਦਿੱਤਾ ਹੈ ਕਿ ਚੋਣਾਂ ਇਮਾਨਦਾਰੀ ਨਾਲ ਲੜੀਆਂ ਜਾ ਵੀ ਸਕਦੀਆਂ ਹਨ ਅਤੇ ਜਿੱਤੀਆਂ ਵੀ ਜਾ ਸਕਦੀਆਂ ਹਨ। ਹੁਣ ਤੱਕ ਸਾਨੂੰ ਕਿਹਾ ਗਿਆ ਹੈ ਕਿ ਸਰਕਾਰੀ ਸਕੂਲ ਸ਼ਾਨਦਾਰ ਨਹੀਂ ਹੋ ਸਕਦੇ, ਸਰਕਾਰੀ ਸਕੂਲ ਕਾਰਪੋਰੇਟ ਸੈਕਟਰ ਨੂੰ ਦੇ ਦੇਣੇ ਚਾਹੀਦੇ ਹਨ। ਹੁਣ ਤੱਕ ਕਿਹਾ ਜਾਂਦਾ ਸੀ ਕਿ ਗਰੀਬਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਨਹੀਂ ਦਿੱਤੀ ਜਾ ਸਕਦੀ।

ਕੇਜਰੀਵਾਲ ਨੇ ਕਿਹਾ ਕਿ ‘ਆਪ’ ਦੀ ਦਿੱਲੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਸਕੂਲ ਵੀ ਸ਼ਾਨਦਾਰ ਹੋ ਸਕਦੇ ਹਨ ਅਤੇ ਗਰੀਬਾਂ ਦੇ ਬੱਚਿਆਂ ਨੂੰ ਵੀ ਅਮੀਰਾਂ ਦੇ ਬੱਚਿਆਂ ਵਾਂਗ ਮਿਆਰੀ ਸਿੱਖਿਆ ਦਿੱਤੀ ਜਾ ਸਕਦੀ ਹੈ। ਉਨ੍ਹਾਂ ਇਹ ਕਿ ਇਹ ਪਾਰਟੀਆਂ 75 ਸਾਲਾਂ ਵਿੱਚ ਵੀ ਸਰਕਾਰੀ ਹਸਪਤਾਲ ਠੀਕ ਨਹੀਂ ਕਰ ਸਕੀਆਂ, ਅਸੀਂ ਪੰਜ ਸਾਲਾਂ ਵਿੱਚ ਕਰ ਦਿੱਤੇ। ਉਨ੍ਹਾਂ ਪਾਰਟੀ ਵਰਕਰਾਂ ਨੂੰ ਕਿਹਾ ਕਿ ਅਜਿਹਾ ਹੋ ਤਾਂ ਸਕਦਾ ਹੈ, ਪਰਿਵਰਤਨ ਸੰਭਵ ਹੈ, ਦੇਸ਼ ਬਦਲ ਸਕਦਾ ਹੈ। ‘ਆਪ’ ਦੀ ਦਿੱਲੀ ਸਰਕਾਰ ਨੇ ਦੇਸ਼ ਵਾਸੀਆਂ ਨੂੰ ਇੱਕ ਵੱਡੀ ਉਮੀਦ ਦਿੱਤੀ ਹੈ, ਸਭ ਕੁਝ ਸੰਭਵ ਹੈ, ਪਰ ਆਸਾਨ ਨਹੀਂ, ਮਿਹਨਤ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਇਹ ਆਜ਼ਾਦੀ ਦੀ ਲੜਾਈ ਵਾਂਗ ਹੈ, ਉਸ ਸਮੇਂ ਅਸੀਂ ਅੰਗਰੇਜ਼ਾਂ ਨਾਲ ਲੜ ਰਹੇ ਸੀ, ਅੱਜ ਸਾਡੇ ਸਾਹਮਣੇ ਪੂਰਾ ਭ੍ਰਿਸ਼ਟ ਸਿਸਟਮ ਹੈ, ਵੱਡੀਆਂ ਵੱਡੀਆਂ ਪਾਰਟੀਆਂ ਹਨ, ਉਨ੍ਹਾਂ ਪਾਰਟੀਆਂ ਕੋਲ ਬਹੁਤ ਪੈਸਾ ਹੈ, ਸਾਡੇ ਕੋਲ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡੇ ਕੋਲ ਜਨੂੰਨ ਹੈ, ਸਾਡੇ ਕੋਲ ਦੇਸ਼ ਭਗਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੇ ਹਰ ਵਰਕਰ ਨੂੰ ਇਹ ਸਹੁੰ ਚੁੱਕਣੀ ਚਾਹੀਦੀ ਹੈ ਕਿ ਉਹ ਉਦੋਂ ਤੱਕ ਚੈਨ ਦੀ ਨੀਂਦ ਨਹੀਂ ਸੌਂਣਗੇ ਜਦੋਂ ਤੱਕ ਇਸ ਦੇਸ਼ ਵਿੱਚੋਂ ਭ੍ਰਿਸ਼ਟ ਸਿਸਟਮ ਨੂੰ ਜੜ ਤੋਂ ਉਖਾੜ ਨਹੀਂ ਦਿੰਦੇ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਾਦਲਾਂ ਤੇ ਕਾਂਗਰਸ ਨੇ ਮਿਲਕੇ ਪੰਜਾਬ ਦੀਆਂ ਯੂਨੀਵਰਸਿਟੀਆਂ ਤਬਾਹ ਕੀਤੀਆਂ, ਅਧਿਆਪਕਾਂ ਦਾ ਸਨਮਾਨ ਤੱਕ ਨਹੀਂ ਹੋਇਆ ਇਹਨਾਂ ਸਰਕਾਰਾਂ ਤੋਂ

“ਬਾਦਲ, ਭਾਜਪਾ ਅਤੇ ਕਾਂਗਰਸ ਨੇ ਸਿਰਫ ਲੋਕਾਂ ਨਾਲ ਰਾਜਨੀਤੀ ਖੇਡੀ, ਕੰਮ AAP ਪਾਰਟੀ ਕਰਦੀ”