ਪੰਜਾਬ ਵਿੱਚ 7 IG ਅਤੇ 10 ਸੀਨੀਅਰ ਪੁਲਿਸ ਅਧਿਕਾਰੀਆਂ ਅਤੇ 19 DSP ਦੇ ਤਬਾਦਲੇ

ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਚੋਣ ਕਮਿਸ਼ਨ ਵੱਲੋਂ ਵੱਡੇ ਪੱਧਰ ‘ਤੇ ਅਫ਼ਸਰਾਂ ਦੇ ਤਬਾਦਲੇ ਕੀਤੇ ਹਨ ਜਿੰਨਾ ਵਿੱਚ IG ਤੋਂ ਲੈਕੇ DSP, SSP ਅਤੇ DC ਸ਼ਾਮਲ ਹਨ। ਭਾਰਤੀ ਚੋਣ ਕਮਿਸ਼ਨ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ 7 ਇੰਸਪੈਕਟਰ ਜਨਰਲ ਆਫ ਪੁਲਿਸ (ਆਈ.ਜੀ.ਪੀ.) ਅਤੇ ਤਿੰਨ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ: ਐਸ ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਆਈ.ਜੀ.ਪੀ. ਗੁਰਿੰਦਰ ਸਿੰਘ ਢਿੱਲੋਂ, ਆਈ.ਜੀ.ਪੀ ਜਸਕਰਨ ਸਿੰਘ ਅਤੇ ਆਈ.ਜੀ.ਪੀ. ਮੁਖਵਿੰਦਰ ਸਿੰਘ ਛੀਨਾ ਦੇ ਤਬਾਦਲੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਕਰ ਦਿੱਤਾ ਹੈ। ਜਦੋਂ ਕਿ ਅਰੁਣ ਪਾਲ ਸਿੰਘ ਨੂੰ ਆਈਜੀਪੀ ਜਲੰਧਰ ਰੇਂਜ, ਸ਼ਿਵੇ ਕੁਮਾਰ ਵਰਮਾ ਨੂੰ ਆਈ.ਜੀ.ਪੀ ਬਠਿੰਡਾ ਰੇਂਜ, ਰਾਕੇਸ਼ ਅਗਰਵਾਲ ਨੂੰ ਆਈ.ਜੀ.ਪੀ. ਪਟਿਆਲਾ ਰੇਂਜ ਅਤੇ ਪਰਦੀਪ ਕੁਮਾਰ ਯਾਦਵ ਨੂੰ ਆਈ.ਜੀ.ਪੀ. ਫਰੀਦਕੋਟ ਰੇਂਜ ਵਜੋਂ ਨਿਯੁਕਤ ਕੀਤਾ ਗਿਆ ਹੈ।

ਇਸੇ ਤਰਾਂ ਸੁਰਜੀਤ ਸਿੰਘ ਨੂੰ ਡੀ.ਆਈ.ਜੀ. ਵਿਜੀਲੈਂਸ ਬਿਊਰੋ ਅਤੇ ਕੁਲਜੀਤ ਸਿੰਘ ਨੂੰ ਏ.ਆਈ.ਜੀ. ਬਿਊਰੋ ਆਫ ਇਨਵੈਸਟੀਗੇਸ਼ਨ ਪੰਜਾਬ ਲਾਇਆ ਗਿਆ ਹੈ। ਜਦ ਕਿ ਜੁਗਰਾਜ ਸਿੰਘ ਨੂੰ ਸਹਾਇਕ ਕਮਾਂਡੈਂਟ 75ਵੀਂ ਬਟਾਲੀਅਨ ਪੀ.ਏ.ਪੀ.ਜਲੰਧਰ ਤਾਇਨਾਤ ਕੀਤਾ ਗਿਆ ਹੈ। ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਪੰਜਾਬ ਵਿੱਚ ਡੀਐਸਪੀ ਰੈਂਕ ਦੇ 19 ਅਧਿਕਾਰੀਆਂ ਦੇ ਤਬਾਦਲੇ ਵੀ ਕੀਤੇ ਹਨ। ਹਰ ਵੱਡੇ ਸ਼ਹਿਰ ਦੇ DSP ਬਦਲੇ ਗਏ ਹਨ ਅਤੇ ਚੋਣਾਂ ਤੋਂ ਪਹਿਲਾਂ ਇਹ ਬਹੁਤ ਵੱਡਾ ਬਦਲਾਅ ਚੋਣ ਕਮਿਸ਼ਨ ਵੱਲੋਂ ਪੰਜਾਬ ਸੂਬੇ ਵਿੱਚ ਕੀਤਾ ਹੈ।

https://www.facebook.com/thekhabarsaar/

http://thekhabarsaar.com/

What do you think?

-1 points
Upvote Downvote

Written by The Khabarsaar

Comments

Leave a Reply

Your email address will not be published. Required fields are marked *

Loading…

0

ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ DC ਅਤੇ SSP ਅਫ਼ਸਰਾਂ ਦੇ ਤਬਾਦਲੇ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਆਈ ਪੋਜ਼ਿਟਿਵ