ਸਾਬਕਾ DGP ਅਤੇ ਨਵਜੋਤ ਸਿੰਘ ਸਿੱਧੂ ਦੇ ਖ਼ਾਸ ਦੋਸਤ ਅਤੇ ਸਲਾਹਕਾਰ ਮੁਹੱਮਦ ਮੁਸਤਫ਼ਾ ਦਾ ਇੱਕ ਬਿਆਨ ਉੱਤੇ ਵਾਇਰਲ ਹੋਇਆ ਜਿਸ ਵਿੱਚ ਉਹਨਾਂ ਕਿਹਾ ਕਿ ਝਾੜੂ ਵਾਲਿਆਂ ਨੂੰ ਘਰੇ ਜਾ ਜਾ ਝਾੜੂ ਨਾਲ ਹੀ ਕੁਟਾਂਗੇ ਜੇ ਉਹਨਾਂ ਨੇ ਮੇਰੀ ਰੈਲੀਆਂ ਖਰਾਬ ਕਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਮੁਹੱਮਦ ਮੁਸਤਫ਼ਾ ਦਾ ਵਿਰੋਧ ਤੇਜ਼ ਹੋਇਆ ਅਤੇ ਆਮ ਆਦਮੀ ਪਾਰਟੀ ਵੱਲੋਂ ਵੀ ਇਸਦਾ ਸਖ਼ਤ ਨੋਟਿਸ ਲਿਆ ਗਿਆ। ਇਸ ਵਿਵਾਦਤ ਬਿਆਨ ਨੂੰ ਸਿੱਧਾ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ਼ੈਅ ਮਿਲਣ ਦੇ ਇਲਜ਼ਾਮ ਲਗਾਏ ਗਏ।
ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮੁਹੱਮਦ ਮੁਸਤਫ਼ਾ ਦੇ ਭੜਕਾਊ ਬਿਆਨ ‘ਝਾੜੂ ਵਾਲਿਆਂ ਨੂੰ ਘਰ ’ਚ ਵੜ ਕੇ ਮਾਰਾਂਗੇ’ ਬਾਰੇ ਸਖ਼ਤ ਨਰਾਜ਼ਗੀ ਜਤਾਉਂਦਿਆਂ ਆਮ ਆਦਮੀ ਪਾਰਟੀ ਰੇ ਰਾਘਵ ਚੱਢਾ ਨੇ ਕਿਹਾ ਕਿ ਕਾਂਗਰਸ ਇੱਕ ਸਾਜਿਸ਼ ਦੇ ਤਹਿਤ ਚੋਣਾ ਸਮੇਂ ਪੰਜਾਬ ਦਾ ਮਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਕਾਂਗਰਸੀ ਆਗੂ ਅਤੇ ਉਸ ਦੇ ਸਲਾਹਕਾਰ ਅਜਿਹੇ ਭੜਕਾਊ ਬਿਆਨ ਦੇ ਰਹੇ ਹਨ। ਇਸ ਤਰ੍ਹਾਂ ਦੇ ਬਿਆਨ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਖ਼ਿਲਾਫ਼ ਹੈ। ਚੱਢਾ ਨੇ ਦੋਸ਼ ਲਾਇਆ ਕਿ ਮੁਸਤਫ਼ਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਦੋਵਾਂ ਦੇ ਕਰੀਬੀ ਹਨ।
ਚੰਨੀ ਅਤੇ ਸਿੱਧੂ ਦੇ ਇਸ਼ਾਰੇ ’ਤੇ ਹੀ ਮੁਸਤਫ਼ਾ ਨੇ ਅਜਿਹਾ ਬਿਆਨ ਦਿੱਤਾ ਹੈ। ਅਜਿਹੇ ਬਿਆਨਾਂ ਤੋਂ ਕਾਂਗਰਸ ਅਤੇ ਉਸ ਦੇ ਆਗੂਆਂ ਦੀ ਸੋਚ ਦਾ ਪਤਾ ਚੱਲਦਾ ਹੈ। ਚੱਢਾ ਨੇ ਅਪੀਲ ਕੀਤੀ ਕਿ ਚੋਣ ਕਮਿਸ਼ਨ ਨੂੰ ਮੁਸਤਫ਼ਾ ਦੇ ਭੜਕਾਊ ਬਿਆਨ ਦਾ ਨੋਟਿਸ ਲੈਣਾ ਚਾਹੀਦਾ ਹੈ ਅਤੇ ਚੋਣਾ ਸਮੇਂ ਪੰਜਾਬ ਦਾ ਮਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਦੇ ਦੋਸ਼ ਵਿੱਚ ਮੁਸਤਫ਼ਾ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ। ਚੱਢਾ ਨੇ ਕਿਹਾ ਕਿ ਪੰਜਾਬ ਨੂੰ ਇਸ ਸਮੇਂ ਸ਼ਾਂਤੀ ਦੀ ਜ਼ਰੂਰਤ ਹੈ। ਅੱਜ ਪੰਜਾਬ ਨੂੰ ਬੋਲਣ ਵਾਲੇ ਲੋਕਾਂ ਦੀ ਨਹੀਂ, ਬਲਕਿ ਜੋੜਨ ਵਾਲੇ ਲੋਕਾਂ ਦੀ ਜ਼ਰੂਰਤ ਹੈ। ਇਸ ਤਰ੍ਹਾਂ ਦੇ ਭੜਕਾਊ ਬਿਆਨ ਸਮਾਜ ਨੂੰ ਸਿਰਫ਼ ਤੇ ਸਿਰਫ਼ ਨੁਕਸਾਨ ਹੀ ਪਹੁੰਚਾ ਸਕਦੇ ਹਨ।
https://www.facebook.com/thekhabarsaar/