ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੌਜੂਦਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਲੀ ਸ਼ਬਦੀ ਜੰਗ ਹੁਣ ਹੋਰ ਗਰਮ ਹੋ ਗਈ ਹੈ ਅਤੇ ਨਿੱਜੀ ਬਣ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਰੇਤ ਮਾਫੀਆ ਨਾਲ ਲੜਨ ਦੇ ਵੱਡੇ ਦਾਅਵਿਆਂ ਨੂੰ ਖੋਖਲਾ ਦੱਸਿਆ ਅਤੇ ਕਿਹਾ ਕਿ ਸਿੱਧੂ ਨੇ ਖੁਦ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਵਿਧਾਇਕਾਂ ਨੂੰ ਪਨਾਹ ਦੇਕੇ ਆਪਣੇ ਨਿੱਜੀ ਸਵਾਰਥਾਂ ਦਾ ਸਪੱਸ਼ਟ ਤੌਰ ‘ਤੇ ਪਰਦਾਫਾਸ਼ ਓਹਦੋਂ ਹੀ ਕਰ ਦਿੱਤਾ ਸੀ ਜਦੋਂ ਉਸਨੇ ਇਸ ਕੰਮ ਵਿੱਚ ਸ਼ਾਮਿਲ ਵਿਧਾਇਕਾਂ ਦੀ ਸਤੰਬਰ ਵਿੱਚ ਬਗਾਵਤ ਦੀ ਅਗਵਾਈ ਕੀਤੀ ਸੀ।
ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ.) ਮੁਖੀ ਨੇ ਕਿਹਾ ਕਿ ਸਿੱਧੂ ਨੇ ਉਨ੍ਹਾਂ (ਕੈਪਟਨ ਅਮਰਿੰਦਰ) ਵਿਰੁੱਧ ਬਗਾਵਤ ਕਰਨ ਵਾਲੇ ਉਨ੍ਹਾਂ ਕਾਂਗਰਸੀ ਵਿਧਾਇਕਾਂ ਦੀ ਅਗਵਾਈ ਕੀਤੀ ਸੀ ਜਿਨ੍ਹਾਂ ਵਿਚੋਂ ਬਹੁਤ ਸਾਰੇ ਰਾਜ ਦੇ ਰੇਤ ਮਾਫੀਆ ਵਿਚ ਸਿੱਧੇ ਜਾਂ ਅਸਿੱਧੇ ਤੌਰ ‘ਤੇ ਸ਼ਮੂਲੀਅਤ ਜਾਂ ਹਿੱਸੇਦਾਰੀ ਰੱਖਦੇ ਸਨ, ਅਤੇ ਇਸ ਲਈ ਇਸ ਮਾਮਲੇ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਦੇ ਵਿਚਾਰ ਕੋਈ ਮਾਈਨੇ ਨਹੀਂ ਰੱਖਦੇ।
ਪੰਜਾਬ ਲੋਕ ਕਾਂਗਰਸ ਪ੍ਰਧਾਨ ਨੇ ਅੱਗੇ ਕਿਹਾ ਕਿ, ਇਸ ਤੱਥ ਦੇ ਨਾਲ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਪਾਕਿਸਤਾਨ ਦੀ ਲੀਡਰਸ਼ਿਪ ਵਿੱਚ ਆਪਣੇ ਨਜ਼ਦੀਕੀ ਦੋਸਤਾਂ ਸਮੇਤ ਦੇਸ਼ ਵਿਰੋਧੀ ਅਨਸਰਾਂ ਨਾਲ ਆਪਣੇ ਸੰਬੰਧ ਕਾਇਮ ਰੱਖੇ, ਜਿਨ੍ਹਾਂ ਨੇ ਉਸ ਨੂੰ ਰਾਜ ਮੰਤਰੀ ਮੰਡਲ ਵਿੱਚ ਸ਼ਾਮਲ ਕਰਨ ਲਈ ਵੀ ਲਾਬਿੰਗ ਕੀਤੀ ਸੀ, ਨੇ ਸਿੱਧੂ ਦੇ ਸਵਾਰਥ ਅਤੇ ਪੰਜਾਬ ਦੇ ਹਿੱਤਾਂ ਪ੍ਰਤੀ ਤਰ੍ਹਾਂ ਬੇਰੁਖ਼ੀ ਦਾ ਪਰਦਾਫਾਸ਼ ਕਰ ਦਿੱਤਾ ਹੈ।
ਸਿੱਧੂ ਦੇ ਇਸ ਦੋਸ਼ ਕਿ ਉਹ (ਕੈਪਟਨ ਅਮਰਿੰਦਰ) ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਰੇਤ ਮਾਫੀਆ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹੇ ਸਨ ਨੂੰ ਖਾਰਿਜ ਕਰਦਿਆਂ, ਪੀਐਲਸੀ ਆਗੂ ਨੇ ਕਿਹਾ ਕਿ ਉਨ੍ਹਾਂ ਨੇ ਨਾ ਸਿਰਫ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਹਰ ਸੰਭਵ ਪ੍ਰਸ਼ਾਸਕੀ ਕਦਮ ਚੁੱਕੇ ਸਨ, ਸਗੋਂ ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਕਾਂਗਰਸ ਪ੍ਰਧਾਨ ਨੂੰ ਇਸ ਰੈਕੇਟ ਵਿਚ ਸ਼ਾਮਲ ਪੰਜਾਬ ਕਾਂਗਰਸ ਦੇ ਆਗੂਆਂ ਅਤੇ ਮੈਂਬਰਾਂ ਵਿਰੁੱਧ ਕਾਰਵਾਈ ਕਰਨ ਲਈ ਨਿਰਦੇਸ਼ਾਂ ਵਾਸਤੇ ਵੀ ਪੁੱਛਿਆ ਸੀ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਜੇਕਰ ਸਿੱਧੂ ਇਸ ਮੁੱਦੇ ਪ੍ਰਤੀ ਸੱਚਮੁੱਚ ਗੰਭੀਰ ਹੈ ਤਾਂ ਉਸਨੂੰ ਕਾਂਗਰਸ ਲੀਡਰਸ਼ਿਪ ਤੋਂ ਇਹ ਸਵਾਲ ਪੁੱਛਣਾ ਚਾਹੀਦਾ ਹੈ ਕਿ, ਇਸ ਮੁੱਦੇ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਸਿਆਸੀ ਕਾਰਨਾਂ ਕਰਕੇ ਕਾਰਵਾਈ ਕਰਨ ਲਈ ਲੋੜੀਂਦੇ ਨਿਰਦੇਸ਼ ਕਿਉਂ ਨਹੀਂ ਦਿੱਤੇ ਗਏ। ਪੀਐਲਸੀ ਮੁਖੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਮੁੱਖਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਦੌੜ ਦੀ ਸ਼ੁਰੂਆਤ ਵਿੱਚ ਉਹੀ ਪੰਜਾਬ ਕਾਂਗਰਸ ਦੇ ਵਿਧਾਇਕ ਪਾਰਟੀ ਲੀਡਰਸ਼ਿਪ ਦੇ ਸਿੱਧੇ ਸੰਪਰਕ ਵਿੱਚ ਸਨ, ਜਿਨ੍ਹਾਂ ਦੇ ਰੇਤ ਮਾਫੀਆ ਨਾਲ ਸਬੰਧਾਂ ਬਾਰੇ ਕੈਪਟਨ ਅਮਰਿੰਦਰ ਨੇ ਕਾਂਗਰਸ ਪ੍ਰਧਾਨ ਨੂੰ ਦੱਸਿਆ ਸੀ।
https://www.facebook.com/thekhabarsaar/