ਪਟਿਆਲਾ ਦੇ ਪ੍ਰਸਿੱਧ ਕਾਲੀ ਮਾਤਾ ਮੰਦਿਰ ਵਿਖੇ ਹੋਈ ਬੇਅਦਬੀ ਤੋਂ ਬਾਅਦ ਹਿੰਦੂ ਸਮਾਜ ਵਿੱਚ ਰੋਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਹੁਣ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਸਰਕਾਰ ਨੇ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਨਹੀਂ ਕੀਤੀ ਤਾਂ ਪਟਿਆਲਾ ਸ਼ਹਿਰ ਬੰਦ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇੱਕ ਵਿਅਕਤੀ ਵੱਲੋਂ ਮੰਦਿਰ ਦੇ ਅੰਦਰ ਮਾਤਾ ਦੀ ਮੂਰਤੀ ਨੂੰ ਹੱਥ ਪਾਇਆ ਗਿਆ ਸੀ ਅਤੇ ਉਸਨੂੰ ਮੌਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਹਿੰਦੂ ਸਮਾਜ ਦਾ ਕਹਿਣਾ ਹੈ ਕਿ ਅਜਿਹੀਆਂ ਘਿਨੌਣੀਆਂ ਹਰਕਤਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਕੈਪਟਨ ਅਮਰਿੰਦਰ ਸਿੰਘ, ਮੁਖਿ ਮੰਤਰੀ ਚਰਨਜੀਤ ਚੰਨੀ, ਭਾਜਪਾ ਆਗੂ ਅਤੇ ਅਰਵਿੰਦ ਕੇਜਰੀਵਾਲ ਸਮੇਤ ਕਈ ਸਿਆਸਤਦਾਨਾਂ ਵੱਲੋਂ ਇਸ ਘਟਨਾ ‘ਤੇ ਤਿੱਖਾ ਇਤਰਾਜ਼ ਜ਼ਾਹਿਰ ਕੀਤਾ ਹੈ।
https://www.facebook.com/thekhabarsaar/