ਅਰਵਿੰਦ ਕੇਜਰੀਵਾਲ ਪੰਜਾਬ ਪਹੁੰਚੇ ਅਤੇ ਦਿੱਲੀ ਤੋਂ ਅੰਮ੍ਰਿਤਸਰ ਰਾਜਾਸਾਂਸੀ ਹਵਾਈ ਅੱਡੇ ਪਹੁੰਚਣ ਮਗਰੋਂ ਉਹਨਾਂ ਵੱਲੋਂ ਵਿਰੋਧੀਆਂ ‘ਤੇ ਨਿਸ਼ਾਨੇ ਸਾਧੇ। ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ 60 ਸਾਲ ਅਕਾਲੀਆਂ ਅਤੇ ਕਾਂਗਰਸੀਆਂ ਨੇ ਰੱਜਕੇ ਲੁੱਟਿਆ ਹੈ ਪੰਜਾਬ ਅਤੇ ਪੰਜਾਬੀਆਂ ਨੂੰ। ਇਸ ਵਾਰ ਲੋਕ ਆਮ ਆਦਮੀ ਪਾਰਟੀ ਨੂੰ ਜਿਤਾਉਣਗੇ ਇਸਦੀ ਪੂਰੀ ਉਮੀਦ ਕਰਦੇ ਹਾਂ। ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਅਕਾਲੀਆਂ ਤੇ ਕਾਂਗਰਸੀਆਂ ਨੇ ਆਪਸ ਵਿੱਚ ਸਮਝੌਤੇ ਕਰਕੇ ਪੰਜਾਬ ਲੁੱਟਿਆ ਤੇ ਗਾਲ੍ਹਾਂ ਮੈਨੂੰ (ਕੇਜਰੀਵਾਲ) ਨੂੰ ਕੱਢਦੇ ਹਨ। ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਕਾਂਗਰਸੀਆਂ ਨੇ ਜਿੰਨਾ ਝੂਠ ਬੋਲਣਾ ਸੀ ਬੋਲ ਲਿਆ ਹੁਣ ਲੋਕ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫ਼ਤਵਾ ਦੇਣਗੇ।
https://www.facebook.com/thekhabarsaar/

