ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਹੁਣ ਤੱਕ ਕੁੱਲ 103 ਨਾਮਜ਼ਦਗੀਆਂ ਹੋਈਆਂ ਦਾਖਲ

ਪੰਜਾਬ ਵਿਧਾਨ ਸਭਾ ਚੋਣਾਂ 2022 ਬਿਲਕੁਲ ਸਿਰ ਉੱਤੇ ਆ ਚੁੱਕੀਆਂ ਹਨ ਜਿਸ ਲਈ ਨਾਮਜ਼ਦਗੀਆਂ ਦਾ ਦੌਰ ਵੀ ਤੇਜ ਹੋ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਐਨਕੋਰ ਸਾਫਟਵੇਅਰ ਤੇ ਉਪਲਬਧ ਅੰਕੜਿਆਂ ਅਨੁਸਾਰ ਦੂਜੇ ਦਿਨ ਸੂਬੇ ਵਿੱਚ ਸਿਰਫ਼ 91 ਨਾਮਜ਼ਦਗੀਆਂ ਹੀ ਦਾਖ਼ਲ ਹੋਈਆਂ ਹਨ। ਪਹਿਲੇ ਦਿਨ 12 ਨਾਮਜ਼ਦਗੀਆਂ ਦਾਖਲ ਹੋਣ ਦੇ ਨਾਲ, ਹੁਣ ਰਾਜ ਵਿੱਚ ਦਾਖਲ ਨਾਮਜ਼ਦਗੀਆਂ ਦੀ ਕੁੱਲ ਗਿਣਤੀ 103 ਹੋ ਗਈ ਹੈ। ਡਾ: ਰਾਜੂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮੋਬਾਈਲ ਐਪਲੀਕੇਸ਼ਨਨੋਅ ਯੂਅਰ ਕੈਂਡੀਡੇਟ` ਦੀ ਵੱਧ ਤੋਂ ਵੱਧ ਵਰਤੋਂ ਕਰਨ।

ਇਸ ਐਪ ਦੀ ਵਰਤੋਂ ਕਰਕੇ ਵੋਟਰ ਕਿਸੇ ਵੀ ਉਮੀਦਵਾਰ ਦੀ ਫੋਟੋ ਸਣੇ ਉਸਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਪੂਰੀ ਜਾਣਕਾਰੀ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ `ਤੇ ਵੀ ਉਪਲਬਧ ਹੈ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਿੱਖ ਕੌਮ ਨੂੰ ਮਿਲੇਗੀ ਇੱਕ ਹੋਰ ਖੁਸ਼ਖਬਰੀ ! ਕਮਲਨਾਥ ਦੀ ਜੇਲ੍ਹ ਜਾਣ ਦੀ ਤਿਆਰੀ !

ਹਜੇ ਵੀ ਵੇਲਾ ਹੈ ਸੰਭਲ ਜਾਓ ਨਾਮਜ਼ਦਗੀਆਂ ਭਰਨ ਵਾਲੇ, ਇਸ ਗੱਲ ਦਾ ਖ਼ਾਸ ਧਿਆਨ ਰੱਖਣ ਲੀਡਰ