- ਚੋਣਾਂ ਤੋਂ 48 ਘੰਟੇ ਪਹਿਲਾਂ ਵੀ ਕਿਸੇ ਵੀ ਸਰਵੇਖਣ ਜਾਂ ਓਪੀਨੀਅਨ ਪੋਲ ਨੂੰ ਦਿਖਾਉਣ ’ਤੇ ਰਹੇਗੀ ਪਾਬੰਦੀ
ਚੰਡੀਗੜ੍ਹ, 2 ਫਰਵਰੀ 2022 – ਭਾਰਤੀ ਚੋਣ ਕਮਿਸ਼ਨ ਨੇ ਮਿਤੀ 10 ਫਰਵਰੀ, 2022 ਤੋਂ ਮਿਤੀ 07 ਮਾਰਚ, 2022 ਤੱਕ ਦੇਸ਼ ਭਰ ਵਿੱਚ ਐਗਜ਼ਿਟ ਪੋਲ ’ਤੇ ਪਾਬੰਦੀ ਲਾ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਅਨੁਸਾਰ ਮਿਤੀ 10 ਫਰਵਰੀ, 2022 ਨੂੰ ਸਵੇਰੇ 7 ਵਜੇ ਤੋਂ ਲੈ ਕੇ ਮਿਤੀ 07 ਮਾਰਚ, 2022 ਸ਼ਾਮ 6:30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਨਹੀਂ ਜਾ ਸਕਦਾ ਹੈ।
ਬੁਲਾਰੇ ਨੇ ਹੋਰ ਸਪੱਸ਼ਟੀਕਰਨ ਦਿੰਦਿਆਂ ਦੱਸਿਆ ਚੋਣ ਕਮਿਸਨ ਭਾਰਤ ਵਲੋਂ ਮਿਤੀ 28 ਜਨਵਰੀ 2022 ਨੂੰ ਜਾਰੀ ਨੋਟੀਫਿਕੇਸਨ ਅਨੁਸਾਰ ਚੋਣਾਂ ਵਾਲੇ ਖੇਤਰਾਂ ਵਿੱਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ।