ਚੰਡੀਗੜ੍ਹ, 02 ਫਰਵਰੀ 2022- ਪੰਜਾਬ ਕਾਂਗਰਸ ਦੇ ਸਾਬਕਾ ਪ੍ਧਾਨ ਸੁਨੀਲ ਜਾਖੜ ਨੇ ਦਾਅਵਾ ਕੀਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਉਨ੍ਹਾਂ ਦੇ ਹੱਕ ਵਿਚ 42 ਵਿਧਾਇਕਾਂ ਨੇ ਵੋਟਾਂ ਪਾਈ ਸਨ। ਜਦੋਂ ਕਿ ਚਰਨਜੀਤ ਸਿੰਘ ਚੰਨੀ ਨੂੰ 2 ਵੋਟਾਂ, ਸੁਖਜਿੰਦਰ ਸਿੰਘ ਰੰਧਾਵਾ ਨੂੰ 16 ਵੋਟਾਂ ਅਤੇ ਨਵਜੋਤ ਸਿੱਧੂ ਨੂੰ 6 ਵੋਟਾਂ ਪਈਆਂ ਸਨ।
ਉਨ੍ਹਾਂ ਕਿਹਾ ਕਿ ਸਤੰਬਰ 2021 ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਤੋਂ ਬਾਅਦ ਕਾਂਗਰਸ ਦੀ ਵੋਟਿੰਗ ਹੋ ਗਈ ਸੀ। ਜਿਸ ਵਿੱਚ 79 ਵਿੱਚੋਂ 42 ਵਿਧਾਇਕ ਉਨ੍ਹਾਂ ਦੇ ਹੱਕ ਵਿੱਚ ਸਨ। ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਨਾ ਬਣ ਸਕਣ ਤੋਂ ਬਾਅਦ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਨੂੰ ਡਿਪਟੀ ਸੀਐਮ ਦੇ ਅਹੁਦੇ ਦੀ ਪੇਸ਼ਕਸ਼ ਵੀ ਕੀਤੀ ਸੀ। ਹਾਲਾਂਕਿ ਜਾਖੜ ਨੇ ਕਾਂਗਰਸੀ ਵਿਧਾਇਕਾਂ ਅਤੇ ਹਾਈਕਮਾਂਡ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਉਹਨਾਂ ਦਾ ਨਾਂ ਉਦੋਂ ਆਇਆ ਜਦੋਂ ਉਹ ਵਿਧਾਇਕ ਵੀ ਨਹੀਂ ਸਨ।