ਨਵੀਂ ਦਿੱਲੀ, 6 ਫਰਵਰੀ 2022 – ਦੇਸ਼ ‘ਚ ਕੋਰੋਨਾ ਦੇ ਹਾਲਾਤਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਸ਼ਿਨ ਰਾਜਨੀਤਿਕ ਪਾਰਟੀਆਂ ਨੂੰ ਖੁੱਲ੍ਹ ਦੇਣ ਲਈ ਅਜੇ ਵੀ ਤਿਆਰ ਨਹੀਂ ਹੈ। ਇਸ ਦੇ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਰੋਡ ਸ਼ੋਅ, ਪੈਦਲ ਯਾਤਰਾਵਾਂ, ਬਾਈਕ ਰੈਲੀਆਂ ‘ਤੇ ਪਾਬੰਦੀ ਜਾਰੀ ਰਹੇਗੀ।
ਹਾਲਾਂਕਿ ਚੋਣ ਕਮਿਸ਼ਨ ਨੇ ਰੈਲੀਆਂ ‘ਤੇ ਪਾਬੰਦੀ ‘ਚ ਕੁਝ ਢਿੱਲ ਦਿੱਤੀ ਹੈ। ਡੋਰ-ਟੂ-ਡੋਰ ਪ੍ਰਚਾਰ ਕਰਨ ਲਈ ਵੀ 20 ਲੋਕ ਉਮੀਦਵਾਰ ਦੇ ਨਾਲ ਰਹਿ ਸਕਦੇ ਹਨ।
ਆਊਟਡੋਰ ਰੈਲੀਆਂ ਨੂੰ ਜ਼ਮੀਨੀ ਸਮਰੱਥਾ ਦੇ ਵੱਧ ਤੋਂ ਵੱਧ 30 ਪ੍ਰਤੀਸ਼ਤ ਭਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਜਦੋਂ ਕਿ ਖੁੱਲ੍ਹੇ ਮੈਦਾਨ ਵਿੱਚ 30 ਪ੍ਰਤੀਸ਼ਤ ਸਮਰੱਥਾ ਨਾਲ ਭੀੜ ਇਕੱਠੀ ਕੀਤੀ ਜਾ ਸਕਦੀ ਹੈ। ਇਨਡੋਰ ਹਾਲ ‘ਚ 50 ਫੀਸਦੀ ਸਮਰੱਥਾ ਨਾਲ ਲੋਕ ਬੈਠ ਸਕਦੇ ਹਨ।
ਕੋਰੋਨਾ ਮਾਮਲੇ ਘੱਟ ਹੋਣ ‘ਤੇ ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਰਿਆਇਤਾਂ ਦਿੱਤੀਆਂ ਹਨ। ਰੈਲੀ, ਪੈਦਲ ਯਾਤਰਾ, ਸਾਈਕਲ ਰੈਲੀਆਂ ‘ਤੇ ਪਹਿਲਾਂ ਵਾਂਗ ਪਾਬੰਦੀ ਰਹੇਗੀ ਨਾਲ ਹੀ ਚੋਣ ਕਮਿਸ਼ਨ ਨੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ।