ਸ਼੍ਰੋਮਣੀ ਕਮੇਟੀ ਨੇ ਯੂ.ਕੇ. ਦੀ ਗ੍ਰਹਿ ਸਕੱਤਰ ਵੱਲੋਂ ਸਿੱਖਾਂ ਵਿਰੁੱਧ ਟਿੱਪਣੀ ਨੂੰ ਲੈ ਕੇ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 6 ਫ਼ਰਵਰੀ 2022 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂਨਾਈਟਿਡ ਕਿੰਗਡਮ (ਯੂਕੇ) ਦੀ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਵੱਲੋਂ ਸਿੱਖਾਂ ਵਿਰੁੱਧ ਕੀਤੀ ਟਿੱਪਣੀ ਨੂੰ ਲੈ ਕੇ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ। ਪ੍ਰੀਤੀ ਪਟੇਲ ਨੇ 19 ਨਵੰਬਰ, 2021 ਨੂੰ ਵਾਸ਼ਿਗਟਨ ਡੀ.ਸੀ. ਵਿਖੇ ਹੈਰੀਟੇਜ ਫਾਊਂਡੇਸ਼ਨ ਨੂੰ ਆਪਣੇ ਸੰਬੋਧਨ ਦੌਰਾਨ ਸਿੱਖਾਂ ਵਿਰੁੱਧ ਬਿਆਨ ਦਿੱਤਾ ਸੀ, ਜੋ ਹੁਣ ਸਾਹਮਣੇ ਆਇਆ ਹੈ। ਉਸ ਨੇ ਕਿਹਾ ਸੀ ਕਿ ਸਿੱਖ ਵੱਖਵਾਦੀ ਕੱਟੜਪੰਥੀਆਂ ਨੇ ਵੀ ਹਾਲ ਹੀ ਦੇ ਸਾਲਾਂ ਵਿਚ ਕਾਫੀ ਤਣਾਅ ਪੈਦਾ ਕੀਤਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਲਿਖੇ ਪੱਤਰ ਵਿਚ ਕਿਹਾ ਹੈ ਕਿ 19 ਨਵੰਬਰ 2021 ਨੂੰ ਯੂ.ਕੇ. ਦੀ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਨੇ ਵਾਸ਼ਗਿਟਨ ਡੀਸੀ ਵਿਚ ਇਕ ਭਾਸ਼ਨ ਦਿੱਤਾ ਸੀ, ਜਿਸ ਵਿਚ ਸਿੱਖਾਂ ਵਿਰੁੱਧ ਵਿਚਾਰ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਯੂਕੇ ਦੀਆਂ ਸਿੱਖ ਜਥੇਬੰਦੀਆਂ ਨੇ ਇਸ ਮੁੱਦੇ ਨੂੰ ਸ਼੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਦੇ ਧਿਆਨ ਵਿਚ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰੀਤੀ ਪਟੇਲ ਦਾ ਸੰਬੋਧਨ ਸਿੱਖ ਕੌਮ ਦੇ ਅਕਸ ਨੂੰ ਭਾਰੀ ਠੇਸ ਪਹੁੰਚਾਉਣ ਵਾਲਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਯੂਕੇ ਵਿਚ ਸਿੱਖਾਂ ਦਾ ਸਕਾਰਾਤਮਕ ਯੋਗਦਾਨ ਪਾਉਣ ਦਾ ਲੰਮਾ ਇਤਿਹਾਸ ਹੈ। ਕੋਵਿਡ-19 ਮਹਾਂਮਾਰੀ ਦੌਰਾਨ, ਯੂਕੇ ਸਮੇਤ ਦੁਨੀਆਂ ਭਰ ਦੇ ਸਿੱਖ ਭਾਈਚਾਰੇ ਨੇ ਮਾਨਵਤਾਵਾਦੀ ਯਤਨਾਂ ਵਿਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਦੇ ਸਿੱਖਾਂ ਨੇ ਆਪਣੀ ਮਿਹਤਨ ਨਾਲ ਵੱਖ-ਵੱਖ ਦੇਸ਼ਾਂ ਵਿਚ ਉੱਚ ਪੱਧਰ ’ਤੇ ਮੁਕਾਮ ਹਾਸਲ ਕੀਤਾ ਹੈ, ਪਰ ਪਟੇਲ ਵਰਗੇ ਨੇਤਾਵਾਂ ਵੱਲੋਂ ਕੀਤਾ ਜਾ ਰਿਹਾ ਪ੍ਰਚਾਰ ਸਿੱਖ ਕੌਮ ਦੇ ਅਕਸ ਨੂੰ ਢਾਹ ਲਾਉਣ ਵਾਲਾ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ ਦੀ ਡੂੰਘੀ ਚਿੰਤਾ ਹੈ ਕਿ ਸੀਨੀਅਰ ਸਿਆਸਤਦਾਨਾਂ ਦੁਆਰਾ ਵੰਡਣ ਵਾਲੀ ਬੇਬੁਨਿਆਦ ਬਿਆਨਬਾਜ਼ੀ ਦੁਨੀਆਂ ਭਰ ਵਿਚ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧ ਨੂੰ ਜਨਮ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਸਕੱਤਰ ਪਟੇਲ ਸਿੱਖ ਕੌਮ ਨੂੰ ਠੇਸ ਪਹੁੰਚਾਉਣ ਵਾਲੀਆਂ ਹਰਕਤਾਂ ਕਰਕੇ ਸਿੱਖ ਸਮਾਜ ਦੇ ਵਿਰੁੱਧ ਬੇਬੁਨਿਆਦ ਦਾਅਵੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰੀਤੀ ਪਟੇਲ ਸਿੱਖ ਭਾਈਚਾਰੇ ਵਿਰੁੱਧ ਕੀਤੀ ਬਿਆਨਬਾਜ਼ੀ ਲਈ ਮੁਆਫ਼ੀ ਮੰਗਣ ਅਤੇ ਇਸ ਬੇਬੁਨਿਆਦ ਬਿਆਨ ਨੂੰ ਵਾਪਸ ਲੈਣ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਰੋਡ ਸ਼ੋਅ, ਪੈਦਲ ਯਾਤਰਾਵਾਂ, ਬਾਈਕ ਰੈਲੀਆਂ ‘ਤੇ ਪਾਬੰਦੀ ਰਹੇਗੀ ਜਾਰੀ

Harpal Cheema

ਕਾਂਗਰਸ ਅਤੇ ਗਾਂਧੀ ਪਰਿਵਾਰ ਲਈ ਅਗਨ ਪ੍ਰੀਖਿਆ ਹੈ ਮੁੱਖ ਮੰਤਰੀ ਚਿਹਰੇ ਦੀ ਚੋਣ: ਹਰਪਾਲ ਚੀਮਾ