ਅਕਾਲੀ ਦਲ ਦੇ ਉਮੀਦਵਾਰ ਖ਼ਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ‘ਤੇ ਪਰਚਾ ਦਰਜ

ਪਟਿਆਲਾ 8 ਫਰਵਰੀ 2022 : ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਪਟਿਆਲਾ ਥਾਣਾ ਸਦਰ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਖ਼ਿਲਾਫ਼ ਮਾਮਲਾ ਪਰਚਾ ਕੀਤਾ ਹੈ।

ਰਿਟਰਨਿੰਗ ਅਫ਼ਸਰ ਜਸਲੀਨ ਕੌਰ ਭੁੱਲਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਹਲਕਾ ਸਨੌਰ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਵਰਕਰਾਂ ਅਤੇ ਸਮਰਥਕਾਂ ਵੱਲੋਂ ਪੰਜ ਫਰਵਰੀ ਨੂੰ ਵੱਡੀ ਗਿਣਤੀ ਮੋਟਰਸਾਈਕਲਾਂ ਅਤੇ ਕਾਰਾਂ ਤੇ ਸਿਆਸੀ ਪਾਰਟੀਆਂ ਝੰਡੀਆਂ ਲਗਾ ਕੇ ਭੁਨਰਹੇਡ਼ੀ ਇਲਾਕੇ ਵਿਚ ਰੈਲੀ ਕਰਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਗਈ ਹੈ।

ਇਸ ਸੰਬੰਧੀ ਉਮੀਦਵਾਰ ਤੋਂ ਲਿਖਤੀ ਜਵਾਬ ਮੰਗਿਆ ਗਿਆ ਪਰ ਤਸੱਲੀਬਖਸ਼ ਜਵਾਬ ਨਾ ਹੋਣ ਕਰਕੇ ਪੁਲਿਸ ਕਾਰਵਾਈ ਦੀ ਸਿਫ਼ਾਰਸ਼ ਕੀਤੀ ਗਈ। ਰਿਟਰਨਿੰਗ ਅਫ਼ਸਰ ਦੀ ਸ਼ਿਕਾਇਤ ਦੇ ਆਧਾਰ ਤੇ ਥਾਣਾ ਸਦਰ ਪੁਲਸ ਨੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੁਖਬੀਰ ਬਾਦਲ ਦਾ ਨੌਕਰੀਆਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਰਾਖਵਾਂਕਰਨ ਦਾ ਐਲਾਨ ਕੋਰਾ ਝੂਠ : ਭਗਵੰਤ ਮਾਨ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਗੁਰੂ ਨਾਨਕ ਦੇਵ ਜੀ ਬਾਰੇ ਤੱਥ ਤੋੜ ਮਰੋੜ ਕੇ ਪੇਸ਼ ਕਰਨਾ ਸਿੱਖੀ ਦੇ ਖਿਲਾਫ ਗਿਣੀ ਮਿਥੀ ਸਾਜ਼ਿਸ਼ : ਸਿਰਸਾ