ਲੁਧਿਆਣਾ, 9 ਫਰਵਰੀ, 2022: ਹਿੰਸਾ ਦੇ ਕੇਸ ਵਿਚ ਗ੍ਰਿਫ਼ਤਾਰ ਹੋਏ ਲੋਕ ਇਨਸਾਫ਼ ਪਾਰਟੀ ਦੇ ਆਗੂ ਅਤੇ ਵਿਧਾਇਕ ਸਿਮਰਜੀਤ ਬੈਂਸ ਨੂੰ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਸਿਮਰਜੀਤ ਬੈਂਸ ਨੂੰ ਪੁਲਿਸ ਵੱਲੋ ਦੇਰ ਰਾਤ ਨੂੰ ਰਿਹਾਅ ਕੀਤਾ ਗਿਆ।
ਬੀਤੇ ਦਿਨ 9 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਅਸਲ ‘ਚ ਬੀਤੇ ਸਿਮਰਜੀਤ ਬੈਂਸ ਜ਼ਿਲ੍ਹਾ ਅਦਾਲਤ ‘ਚ ਵਕੀਲਾਂ ਦੇ ਪ੍ਰੋਗਰਾਮ ‘ਚ ਪੁੱਜੇ ਸਨ। ਇਸ ਦੌਰਾਨ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਇੱਥੇ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਸੀ। ਪੁਲਿਸ ਨੇ ਵਿਧਾਇਕ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਪਰ ਵਕੀਲਾਂ ਨੇ ਅਜਿਹਾ ਨਹੀਂ ਹੋਣ ਦਿੱਤਾ। ਕਾਫੀ ਕੋਸ਼ਿਸ਼ਾਂ ਤੋਂ ਬਾਅਦ ਵਿਧਾਇਕ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ।
ਇਹ ਕਾਰਵਾਈ ਡਾਬਾ ਇਲਾਕੇ ਵਿੱਚ ਚੋਣ ਵਿਵਾਦ ਦੇ ਚੱਲਦਿਆਂ ਕੀਤੀ ਗਈ ਸੀ। ਇਸ ਬਿਨਾ ਪੁਲਿਸ ਨੇ ਸਿਮਰਜੀਤ ਸਿੰਘ ਬੈਂਸ ‘ਤੇ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਸੀ।