ਚੰਡੀਗੜ੍ਹ: 10 ਫਰਵਰੀ 2022 – ਪੰਜਾਬ ਵਿੱਚ ਭਾਜਪਾ ਗਠਜੋੜ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਮੈਦਾਨ ਵਿੱਚ ਉਤਰੇ 30 ਸਟਾਰ ਪ੍ਰਚਾਰਕਾਂ ਵੱਲੋਂ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਜਾਰੀ ਹੈ। ਇਸੇ ਕੜੀ ਵਿੱਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ 10 ਫਰਵਰੀ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ ਮੁੱਖ ਮੰਤਰੀ ਜੈ ਰਾਮ ਠਾਕੁਰ 10 ਫਰਵਰੀ ਨੂੰ ਸਵੇਰੇ 10 ਵਜੇ ਸ਼ਿਮਲਾ ਤੋਂ ਮੁਕੇਰੀਆਂ ਲਈ ਹੈਲੀਕਾਪਟਰ ਰਾਹੀਂ ਉਡਾਣ ਭਰਨਗੇ ਅਤੇ ਸਵੇਰੇ 10:45 ‘ਤੇ ਮਕੇਰੀਆਂ ਪਹੁੰਚਣਗੇ। ਜਿੱਥੇ ਉਹ ਫੋਕਲ ਪੁਆਇੰਟ ਦਾਣਾ ਮੰਡੀ ਮੁਕੇਰੀਆਂ ਵਿਖੇ ਜਨਸਭਾ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਜੈਰਾਮ ਠਾਕੁਰ 12:45 ਵਜੇ ਰਾਮਲੀਲਾ ਗਰਾਊਂਡ ਪਿੰਡ ਬੀਣੇਵਾਲ, ਗੜ੍ਹਸ਼ੰਕਰ ਵਿਖੇ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਜੈ ਰਾਮ ਠਾਕੁਰ 02:45 ‘ਤੇ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਅਗੰਮਪੁਰ ਵਿਖੇ ਪਹੁੰਚਣਗੇ, ਜਿੱਥੇ ਉਹ 03:15 ‘ਤੇ ਜਨਸਭਾ ਨੂੰ ਸੰਬੋਧਨ ਕਰਨਗੇ।
ਜੀਵਨ ਗੁਪਤਾ ਨੇ ਦੱਸਿਆ ਕਿ ਉਹ 04:15 ਵਜੇ ਮੁਹਾਲੀ ਪਹੁੰਚਣਗੇ ਅਤੇ 05:00 ਵਜੇ ਵੀਆਈਪੀ ਰੋਡ ਜ਼ੀਰਕਪੁਰ ਵਿਖੇ ਇੱਕ ਜਨਸਭਾ ਨੂੰ ਸੰਬੋਧਨ ਕਰਨਗੇ।
ਜੀਵਨ ਗੁਪਤਾ ਨੇ ਕਿਹਾ ਕਿ ਸਟਾਰ ਪ੍ਰਚਾਰਕਾਂ ਦੀਆਂ ਰੈਲੀਆਂ ਸੂਬੇ ਦੇ ਸਿਆਸੀ ਮਾਹੌਲ ਨੂੰ ਭਾਜਪਾ ਦੇ ਹੱਕ ਵਿੱਚ ਬਦਲ ਦੇਣਗੀਆਂ। ਇਹ ਰੈਲੀਆਂ ਚੋਣਾਂ ਲੜ ਰਹੇ ਐਨਡੀਏ ਦੇ ਸਾਰੇ ਉਮੀਦਵਾਰਾਂ ਦਾ ਆਤਮਵਿਸ਼ਵਾਸ ਵਧਾਉਣਗੀਆਂ। ਆਉਣ ਵਾਲੇ ਦਿਨਾਂ ਵਿੱਚ ਹੋਰ ਸਟਾਰ ਪ੍ਰਚਾਰਕ ਰਾਜ ਦੇ ਸਾਰੇ ਖੇਤਰਾਂ ਨੂੰ ਕਵਰ ਕਰਨਗੇ।