ਫਰੀਦਕੋਟ, 12 ਫਰਵਰੀ 2022 – ਬੀਤੇ ਦਿਨ 11 ਫਰਵਰੀ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਸੁਣਵਾਈ ਹੋਈ। ਜਿਸ ਵਿੱਚ ਪਰਮਰਾਜ ਸਿੰਘ ਉਮਰਾਨੰਗਲ ਅਤੇ ਚਰਨਜੀਤ ਸਿੰਘ ਸ਼ਰਮਾ ਨੂੰ ਛੱਡ ਸਭ ਮੁਲਜ਼ਮ ਹਾਜਰ ਹੋਏ।
ਅਦਾਲਤ ਨੇ ਸੁਣਵਾਈ ਦੌਰਾਨ ਆਪਣੀ ਕਾਰਵਾਈ ਪੂਰੀ ਕਰਦਿਆਂ ਇਸ ਮਾਮਲੇ ਦੀ ਅਗਲੀ ਸੁਣਵਾਈ 25 ਫਰਵਰੀ ‘ਤੇ ਪਾ ਦਿੱਤੀ ਹੈ।