ਡਾ. ਧਰਮਵੀਰ ਗਾਂਧੀ ਹੁਣ ਸਿੱਧੂ ਤੋਂ ਬਾਅਦ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਲਈ ਕਰਨਗੇ ਚੋਣ ਪ੍ਰਚਾਰ

ਪਟਿਆਲਾ 15 ਫਰਵਰੀ 2022 – ਸਾਬਕਾ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ਮੰਗਲਵਾਰ ਨੂੰ ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਅਮਰਜੀਤ ਸਿੰਘ ਘੱਗਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।

ਇਹ ਜਾਣਕਾਰੀ ਦਿੰਦਿਆਂ ਸਾਬਕਾ ਕਮਿਸ਼ਨਰ ਅਮਰਜੀਤ ਸਿੰਘ ਘੱਗਾ ਨੇ ਦੱਸਿਆ ਕਿ ਡਾਕਟਰ ਗਾਂਧੀ ਮੰਗਲਵਾਰ ਨੂੰ ਸ਼ੁਤਰਾਣਾ ਵਿਧਾਨ ਸਭਾ ਹਲਕੇ ਦੇ ਪਿੰਡ ਧਨੇਠਾ, ਜੌੜਾ ਮਾਜਰਾ, ਮਰੋੜੀ, ਰਤਨਹੇੜੀ, ਬਾਦਸ਼ਾਹਪੁਰ, ਸ਼ੁਤਰਾਣਾ, ਪਾਤੜਾਂ ਅਤੇ ਘੱਗਾ ਆਦਿ ਵਿਖੇ ਸੰਯੁਕਤ ਸਮਾਜ ਮੋਰਚੇ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਅਮਰਜੀਤ ਸਿੰਘ ਘੱਗਾ ਨੇ ਸ਼ੁਤਰਾਣਾ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਡਾਕਟਰ ਧਰਮਵੀਰ ਗਾਂਧੀ ਦੇ ਵਿਚਾਰ ਸੁਣਨ।

ਇਸ ਤੋਂ ਪਹਿਲਾਂ ਧਰਮਵੀਰ ਗਾਂਧੀ ਨੇ ਅੰਮ੍ਰਿਤਸਰ ਪਹੁੰਚ ਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਲਈ ਚੋਣ ਪ੍ਰਚਾਰ ਕੀਤਾ ਸੀ ਅਤੇ ਇਸ ਤੋਂ ਬਿਨਾਂ ਉਹ ਇੱਕ ਵਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਵੀ ਸਟੇਜ ‘ਤੇ ਦੇਖੇ ਗਏ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦੇਸ਼ ਦੀ ਸੁਰੱਖਿਆ, ਪੰਜਾਬ ਦਾ ਭਵਿੱਖ ਮੁੱਖ ਤਰਜੀਹ : ਕੈਪਟਨ ਅਮਰਿੰਦਰ

ਚੋਣ ਕਮਿਸ਼ਨ ਵੱਲੋਂ ਧੁਨੀ ਪ੍ਰਦੂਸ਼ਣ ਕਰਨ ਲਈ ਵੱਖ-ਵੱਖ ਸਿਆਸੀ ਪਾਰਟੀਆਂ ਨੂੰ 12 ਨੋਟਿਸ ਜਾਰੀ