‘ਮਿਸ ਗਾਈਡਿਡ ਮਿਜ਼ਾਈਲ’ ਤੋਂ ਬਾਅਦ ਹੁਣ ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਕੀ ਕਿਹਾ ? ਪੜ੍ਹੋ

ਭਵਾਨੀਗੜ੍ਹ, 14 ਫਰਵਰੀ, 2022 – ਬੀਤੇ ਦਿਨ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਦੇ ਹੱਕ ‘ਚ ਰੱਖੀ ਚੋਣ ਪ੍ਰਚਾਰ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ‘ਹਿਊਮਨ ਬੰਬ’ ਕਹਿ ਦਿੱਤਾ ਹੈ।

ਸੁਖਬੀਰ ਬਾਦਲ ਪਹਿਲਾਂ ਹੀ ਨਵਜੋਤ ਸਿੱਧੂ ਨੂੰ ‘ਮਿਸ ਗਾਈਡਿਡ ਮਿਜ਼ਾਈਲ’ ਕਹਿ ਕੇ ਸੰਬੋਧਨ ਕਰ ਚੁੱਕੇ ਹਨ। ਜ਼ਿਕਰਯੋਗ ਹੈ ਕੇ ਹੁਣ ਪ੍ਰਿਯੰਕਾ ਗਾਂਧੀ ਦੀ ਹਾਜ਼ਰੀ ‘ਚ ਧੂਰੀ ਰੈਲੀ ਦੌਰਾਨ ਮੰਚ ਤੋਂ ਬੋਲਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। ਇਸ ਸੰਬੰਧੀ ਸੁਖਬੀਰ ਕੋਲੋਂ ਪੁੱਛੇ ਸਵਾਲ ‘ਤੇ ਉਨ੍ਹਾਂ ਨੇ ਸਿੱਧੂ ਨੂੰ ‘ਹਿਊਮਨ ਬੰਬ’ ਕਹਿ ਦਿੱਤਾ ਹੈ। ਸੁਖਬੀਰ ਨੇ ਕਿਹਾ ਕਿ ਨਵਜੋਤ ਸਿੱਧੂ ਇੱਕ ਦਿਨ ਕਾਂਗਰਸ ਪਾਰਟੀ ਨੂੰ ਖ਼ਤਮ ਕਰ ਦੇਣਗੇ ਅਤੇ ਕਾਂਗਰਸ ਦੇ ਪੱਲੇ ਕੁਝ ਵੀ ਨਹੀਂ ਰਹੇਗਾ।

ਸੁਖਬੀਰ ਬਾਦਲ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਦੇ ਹੱਕ ‘ਚ ਰੱਖੀ ਚੋਣ ਪ੍ਰਚਾਰ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚੇ ਹੋਏ ਸਨ। ਇਸ ਮੌਕੇ ਉਨ੍ਹਾਂ ਅਰਵਿੰਦ ਕੇਜਰੀਵਾਲ ਨੂੰ ਲੰਮੇ ਹੱਥੀਂ ਲੈਦਿਆਂ ਕਿਹਾ ਕਿ ਪੰਜਾਬ ਦੇ ਬਾਹਰ ਦੇ ਜੰਮਪਲ ਵਿਅਕਤੀ ਤੋਂ ਪੰਜਾਬ ਦੇ ਲੋਕ ਭਲਾਈ ਦੀ ਆਸ ਨਹੀਂ ਰੱਖ ਸਕਦੇ। ਇਸ ਲਈ ਸੂਬੇ ਦੇ ਲੋਕ ਕੇਜਰੀਵਾਲ ਨੂੰ ਮੂੰਹ ਨਹੀਂ ਲਗਾਉਣਗੇ। ਇਸ ਮੌਕੇ ਉਨ੍ਹਾਂ ਪਾਰਟੀ ਦੇ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਚੰਨੀ ਨੂੰ ਲੈ ਕੇ ਪੁੱਛੇ ਗਏ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਚਰਨਜੀਤ ਚੰਨੀ ਦੀ ਹੁਣ ਖੇਡ ਖ਼ਤਮ ਹੋ ਚੁੱਕੀ ਹੈ। ਇਸ ਵਾਰ ਦੀਆਂ ਚੋਣਾਂ ’ਚ ਮੁੱਖ ਮੰਤਰੀ ਚੰਨੀ ਨੂੰ ਆਪਣੀਆਂ ਦੋਵੇਂ ਸੀਟਾਂ ‘ਤੇ ਹਾਰ ਦਾ ਸਾਹਮਣਾ ਕਰਕੇ ਵੱਡੀ ਨਾਮੋਸ਼ੀ ਝੱਲਣੀ ਪਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

BKU ਏਕਤਾ ਉਗਰਾਹਾਂ ਨੇ ਮੋਦੀ ਦੀ ਪੰਜਾਬ ਫੇਰੀ ਮੌਕੇ ਪੰਜਾਬ ਭਰ ‘ਚ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕੀਆਂ

ਪਰਚਾ ਰਾਜ ਖਤਮ ਕਰਾਂਗੇ, ਸਾਰੇ ਝੂਠੇ ਪਰਚੇ ਰੱਦ ਕਰਾਂਗੇ: ਮਨੀਸ਼ ਸਿਸੋਦੀਆ