ਅਦਾਕਾਰ ਦੀਪ ਸਿੱਧੂ ਦਾ ਸੜਕ ਹਾਦਸੇ ‘ਚ ਦੇਹਾਂਤ

ਲੁਧਿਆਣਾ, 15 ਫਰਵਰੀ 2022 – ਅਦਾਕਾਰ ਦੀਪ ਸਿੱਧੂ ਦਾ ਭਿਆਨਕ ਸੜਕ ਹਾਦਸੇ ‘ਚ ਦੇਹਾਂਤ ਹੋ ਗਿਆ ਹੈ। ਦੀਪ ਸਿੱਧੂ ਆਪਣੀ ਲੇਡੀ ਦੋਸਤ ਨਾਲ ਦਿੱਲੀ ਤੋਂ ਵਾਪਸ ਪੰਜਾਬ ਵੱਲ ਰਹੇ ਸਨ ਕੇ ਉਹਨਾਂ ਦਾ ਕੁੰਡਲੀ ਮਾਨੇਸਰ (ਕੇ.ਐਮ.ਪੀ.ਐਲ.) ਹਾਈਵੇਅ ’ਤੇ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ।

ਮਿਲੀ ਜਾਣਕਾਰੀ ਅਨੁਸਾਰ ਦੀਪ ਸਿੱਧੂ ਖੁਦ ਕਾਰ ਚਲਾ ਰਹੇ ਹਨ ਅਤੇ ਉਨ੍ਹਾਂ ਦੀ ਗੱਡੀ ਇੱਕ ਖੜ੍ਹੇ ਕਨਟੇਨਰ ‘ਚ ਜਾ ਵੱਜੀ, ਜਿਸ ‘ਚ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਉਨ੍ਹਾਂ ਦੀ ਦੋਸਤ ਦੇ ਵੀ ਕਾਫੀ ਸੱਟਾਂ ਲੱਗੀਆਂ ਹਨ। ਦੀਪ ਸਿੱਧੂ ਦੀ ਮ੍ਰਿਤਕ ਦੇਹ ਨੂੰ ਸੋਨੀਪਤ ਦੇ ਖਰਖੌਦਾ ਹਸਪਤਾਲ ‘ਚ ਰੱਖਿਆ ਗਿਆ ਹੈ।

ਦੀਪ ਸਿੱਧੂ ਕਈ ਪੰਜਾਬੀ ਫਿਲਮਾਂ ਵਿਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੇ ਸਨ ਅਤੇ ਉਹਨਾਂ ਨੇ ਕਿਸਾਨ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾਈ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

‘ਆਪ’ ਸਰਕਾਰ ਪੰਜਾਬ ਦੇ ਹਰ ਵਿਅਕਤੀ ਅਤੇ ਵਪਾਰੀ ਦੀ ਸੁਰੱਖਿਆ ਯਕੀਨੀ ਬਣਾਏਗੀ: ਕੇਜਰੀਵਾਲ

ਚੋਣ ਕਮਿਸ਼ਨ ਵੱਲੋਂ 2 ਨਾਇਬ ਤਹਿਸੀਲਦਾਰਾਂ ਦੀ ਬਦਲੀ