ਦੀਪ ਸਿੱਧੂ ਸੜਕ ਹਾਦਸਾ: ਟਰਾਲਾ ਡਰਾਈਵਰ ਥਾਣੇ ‘ਚ ਦਿੱਤੇ ਬਿਆਨਾਂ ਤੋਂ ਪਲਟਿਆ, ਕੋਰਟ ਨੇ ਦਿੱਤੀ ਜ਼ਮਾਨਤ

ਚੰਡੀਗੜ੍ਹ, 19 ਫਰਵਰੀ 2022 – ਕੁੱਝ ਦਿਨ ਪਹਿਲਾਂ 15 ਫਰਵਰੀ ਨੂੰ ਕੁੰਡਲੀ-ਮਾਨੇਸਰ-ਪਲਵਲ (ਕੇ.ਐੱਮ.ਪੀ.) ਐਕਸਪ੍ਰੈੱਸ ਵੇਅ ‘ਤੇ ਹੋਏ ਹਾਦਸੇ ‘ਚ ਪੰਜਾਬੀ ਅਭਿਨੇਤਾ ਦੀਪ ਸਿੱਧੂ ਦੀ ਮੌਤ ”ਚ ਟਰਾਲੇ ਦੇ ਡਰਾਈਵਰ ਕਾਸਿਮ ਖਾਨ ਗ੍ਰਿਫਤਾਰੀ ਤੋਂ ਬਾਅਦ ਵੀਰਵਾਰ ਨੂੰ ਸੋਨੀਪਤ ਦੇ ਖਰਖੋਦਾ ਪੁਲਸ ਸਟੇਸ਼ਨ ‘ਚ ਦਿੱਤੇ ਬਿਆਨਾਂ ਤੋਂ ਪਲਟ ਗਿਆ ਹੈ। ਰਾਤ ਨੂੰ ਪੁਲਸ ਦੇ ਸਾਹਮਣੇ ਉਸ ਨੇ ਆਪਣਾ ਗੁਨਾਹ ਕਬੂਲ ਕੀਤਾ ਅਤੇ ਲਾਪਰਵਾਹੀ ਦੀ ਗੱਲ ਕਹੀ। ਸ਼ੁੱਕਰਵਾਰ ਨੂੰ ਪੁਲਸ ਨੇ ਉਸ ਨੂੰ ਅਦਾਲਤ ‘ਚ ਪੇਸ਼ ਕੀਤਾ ਅਤੇ ਪੁੱਛਗਿੱਛ ਅਤੇ ਜਾਂਚ ਲਈ ਦੋ ਦਿਨ ਦੇ ਪੁਲਸ ਰਿਮਾਂਡ ਦੀ ਮੰਗ ਕੀਤੀ।

ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਿਆ ਅਤੇ ਫਿਰ ਕਾਸਿਮ ਖਾਨ ਦੇ ਪੁਲੀਸ ਰਿਮਾਂਡ ਦੀ ਪੁਲੀਸ ਦੀ ਮੰਗ ਨੂੰ ਰੱਦ ਕਰਦਿਆਂ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ। ਕਾਸਿਮ ਦੇ ਵਕੀਲ ਦੀ ਤਰਫੋਂ ਕਿਹਾ ਗਿਆ ਕਿ ਹਾਦਸੇ ਵਿੱਚ ਉਸਦਾ ਕੋਈ ਕਸੂਰ ਨਹੀਂ ਸੀ। ਪੁਲਿਸ ਨੂੰ ਕੁਝ ਵੀ ਪੁੱਛਣ ਦੀ ਲੋੜ ਨਹੀਂ ਹੈ। ਇਹ ਟਰਾਲੇ ‘ਚ ਕਾਰ ਦੀ ਪਿੱਛੇ ਤੋਂ ਸਿੱਧੀ ਟੱਕਰ ਦਾ ਮਾਮਲਾ ਹੈ।

ਦੱਸ ਦੇਈਏ ਕਿ ਪੰਜਾਬੀ ਅਭਿਨੇਤਾ ਅਤੇ ਲਾਲ ਕਿਲੇ ਦੀ ਹਿੰਸਾ ਦਾ ਦੋਸ਼ੀ ਦੀਪ ਸਿੱਧੂ 15 ਫਰਵਰੀ ਦੀ ਸ਼ਾਮ ਨੂੰ ਆਪਣੀ ਪ੍ਰੇਮਿਕਾ ਰੀਨਾ ਰਾਏ ਉਰਫ ਰਾਜਵਿੰਦਰ ਕੌਰ ਨਾਲ ਸਕਾਰਪੀਓ ਵਿੱਚ ਕੇਐਮਪੀ ਰਾਹੀਂ ਦਿੱਲੀ ਤੋਂ ਪੰਜਾਬ ਜਾ ਰਿਹਾ ਸੀ। ਸੋਨੀਪਤ ਦੇ ਖਰਖੌਦਾ ‘ਚ ਪਿਪਲੀ ਟੋਲ ਨੇੜੇ ਉਸ ਦੀ ਕਾਰ ਪਿੱਛੇ ਤੋਂ ਆ ਰਹੀ ਟਰਾਲੇ ਨਾਲ ਟਕਰਾ ਗਈ। ਇਸ ਦਰਦਨਾਕ ਹਾਦਸੇ ‘ਚ ਦੀਪ ਦੀ ਮੌਤ ਹੋ ਗਈ, ਜਦਕਿ ਰੀਨਾ ਜ਼ਖਮੀ ਹੋ ਗਈ। ਹਾਦਸੇ ਤੋਂ ਬਾਅਦ ਟਰਾਲੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਐਸਪੀ ਸੋਨੀਪਤ ਰਾਹੁਲ ਸ਼ਰਮਾ ਨੇ ਫਰਾਰ ਟਰਾਲੀ ਚਾਲਕ ਨੂੰ ਫੜਨ ਲਈ ਪੁਲਿਸ ਟੀਮਾਂ ਦਾ ਗਠਨ ਕੀਤਾ ਸੀ। ਖਰਖੌਦਾ ਪੁਲਸ ਨੇ ਵੀਰਵਾਰ ਸ਼ਾਮ ਫਰਾਰ ਡਰਾਈਵਰ ਕਾਸਿਮ ਖਾਨ ਵਾਸੀ ਪਿੰਡ ਸਿੰਗਾਰਾ, ਜ਼ਿਲਾ ਨੂਹ ਨੂੰ ਗ੍ਰਿਫਤਾਰ ਕਰ ਲਿਆ। ਖਰਖੌਦਾ ਥਾਣੇ ਦੇ ਐਸਐਚਓ ਜਸਪਾਲ ਸਿੰਘ ਨੇ ਦੱਸਿਆ ਕਿ ਕਾਸਿਮ ਖਾਨ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਉਸ ਨੇ ਮੰਨਿਆ ਕਿ ਉਸ ਨੇ ਅਚਾਨਕ ਟਰਾਲੀ ਦੀਆਂ ਬਰੇਕਾਂ ਲਗਾ ਦਿੱਤੀਆਂ ਸਨ, ਜਿਸ ਕਾਰਨ ਦੀਪ ਸਿੱਧੂ ਦੀ ਕਾਰ ਪਿੱਛੇ ਜਾ ਟਕਰਾਈ। ਹਾਦਸੇ ਤੋਂ ਬਾਅਦ ਉਹ ਬੁਰੀ ਤਰ੍ਹਾਂ ਡਰ ਗਿਆ ਅਤੇ ਮੌਕੇ ਤੋਂ ਭੱਜ ਗਿਆ।

ਕਾਸਿਮ ਖਾਨ ਨੂੰ ਅਗਲੇ ਦਿਨ ਪਤਾ ਲੱਗਾ ਕਿ ਉਸ ਦੀ ਕਾਰ ਨਾਲ ਟਕਰਾ ਕੇ ਜਿਸ ਨੌਜਵਾਨ ਦੀ ਮੌਤ ਹੋਈ ਹੈ, ਉਹ ਕੋਈ ਆਮ ਨੌਜਵਾਨ ਨਹੀਂ ਸੀ, ਜਦਕਿ ਪੰਜਾਬੀ ਫ਼ਿਲਮਾਂ ਦਾ ਮਸ਼ਹੂਰ ਅਦਾਕਾਰ ਦੀਪ ਸਿੱਧੂ ਸੀ। ਉਨ੍ਹਾਂ ਦੀ ਮੌਤ ਦਾ ਉਨ੍ਹਾਂ ਨੂੰ ਬਹੁਤ ਦੁੱਖ ਹੈ। ਉਸ ਨੇ ਦੱਸਿਆ ਕਿ ਉਹ ਗੁਜਰਾਤ ਦੇ ਅਹਿਮਦਾਬਾਦ ਤੋਂ ਟਰਾਲੀ ਵਿੱਚ ਕੋਲਾ ਲੱਦ ਕੇ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜਾ ਰਿਹਾ ਸੀ। ਰਸਤੇ ‘ਚ ਕੇਐੱਮਪੀ ‘ਤੇ ਹਾਦਸਾ ਹੋ ਗਿਆ। ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ। ਕਿਸੇ ਅਣਹੋਣੀ ਦੇ ਡਰੋਂ ਉਹ ਮੌਕੇ ਤੋਂ ਭੱਜ ਗਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੰਡੀਗੜ੍ਹ ‘ਚ ਮੁਲਾਜ਼ਮਾਂ ਦੇ ਡਿਊਟੀ ਸਮੇਂ ‘ਚ ਕੀਤਾ ਗਿਆ ਬਦਲਾਅ

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 20 ਫਰਵਰੀ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ