ਮਾਨਸਾ, 19 ਫਰਵਰੀ 2022 – ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਸਿੱਧੂ ਮੂਸੇ ਵਾਲਾ ਖਿਲਾਫ ਐੱਫ਼ ਆਈ ਆਰ ਦਰਜ ਕੀਤੀ ਹੈ।
ਚੋਣ ਕਮਿਸ਼ਨ ਨੇ ਇਹ ਕਾਰਵਾਈ ਮੁੱਖ ਮੰਤਰੀ ਚੰਨੀ ਤੇ ਸਿੱਧੂ ਮੂਸੇ ਵਾਲਾ ਵੱਲੋਂ 18 ਫਰਵਰੀ ਨੂੰ ਸ਼ਾਮ 6 ਵਜੇ ਪ੍ਰਚਾਰ ਬੰਦ ਹੋਣ ਤੋਂ ਬਾਅਦ ਚੋਣ ਪ੍ਰਚਾਰ ਕਰਨ ਕਾਰਨ ਇਹ ਐੱਫ਼ ਆਈ ਆਰ ਧਾਰਾ 188 ਤਹਿਤ ਦਰਜ ਕੀਤੀ ਗਈ ਹੈ। ਰਿਪੋਰਟਾਂ ਹਨ ਕਿ ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਮੁੱਖ ਮੰਤਰੀ ਤੇ ਸਿੱਧੂ ਮੂਸੇ ਵਾਲਾ ਸ਼ਾਮ 7 ਵਜੇ ਮਾਨਸਾ ਦੀਆਂ ਗਲੀਆਂ ਵਿਚ ਪ੍ਰਚਾਰ ਕਰ ਰਹੇ ਸਨ।
ਇਹ ਕਾਰਵਾਈ ਰਿਟਰਨਿੰਗ ਅਫ਼ਸਰ ਨੇ ਕਰਵਾਈ ਹੈ। ਇਹ ਕਾਰਵਾਈ ਆਮ ਆਦਮੀ ਪਾਰਟੀ ਦੇ ਸਥਾਨਕ ਉਮੀਦਵਾਰ ਵਿਜੇ ਸਿੰਗਲਾ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ।