ਕੁਮਾਰ ਵਿਸ਼ਵਾਸ ਵੱਲੋਂ ਕੇਜਰੀਵਾਲ ‘ਤੇ ਕੀਤੇ ਦਾਅਵਿਆਂ ਦੀ ਕੇਂਦਰ ਸਰਕਾਰ ਕਰਵਾਏਗੀ ਜਾਂਚ

ਚੰਡੀਗੜ੍ਹ, 19 ਫਰਵਰੀ 2022 – ਹੋਮ ਮਨਿਸਟਰ ਅਮਿਤ ਸ਼ਾਹ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਪੱਤਰ ਦਾ ਜਵਾਬ ਦਿੱਤਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਅਸੀਂ ਪੰਜਾਬ ਚੋਣਾਂ ਵਿੱਚ ਐਸ ਐਫ ਜੇ ਦੀ ਸ਼ਮੂਲੀਅਤ ਦੇ ਮਾਮਲੇ ਦੀ ਜਾਂਚ ਕਰਾਂਗੇ।

ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਟਵੀਟ ਕੀਤਾ ਕਿ ਪੰਜਾਬ ਦੇ ਮੁੱਖ ਮੰਤਰੀ ਵਜੋਂ ਮੈਂ ਪ੍ਰਧਾਨ ਨਰਿੰਦਰ ਮੋਦੀ ਨੂੰ ਬੇਨਤੀ ਕਰਦਾ ਹਾਂ ਕਿ ਕੁਮਾਰ ਵਿਸ਼ਵਾਸ ਨੇ ਵੀਡੀਓ ਵਿੱਚ ਜੋ ਗੱਲਾਂ ਕਹੀਆਂ ਹਨ, ਉਸਦੀ ਜਾਂਚ ਕੀਤੀ ਜਾਵੇ। ਰਾਜਨੀਤੀ ਇੱਕ ਪਾਸੇ ਪੰਜਾਬ ਦੇ ਲੋਕਾਂ ਨੇ ਵੱਖਵਾਦ ਨਾਲ ਲੜਦੇ ਹੋਏ ਭਾਰੀ ਕੀਮਤ ਅਦਾ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਹਰ ਪੰਜਾਬੀ ਦੀ ਚਿੰਤਾ ਦੂਰ ਕਰਨ ਦੀ ਲੋੜ ਹੈ। ਇਸਦੇ ਜਵਾਬ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਨੀ ਨੂੰ ਇੱਕ ਪੱਤਰ ਲਿਖਿਆ ਹੈ।

ਜਿਸ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚਿੱਠੀ ‘ਚ ਜਵਾਬ ਦਿੰਦਿਆਂ ਲਿਖਿਆ ਕੇ, ”ਤੁਸੀਂ ਆਮ ਆਦਮੀ ਪਾਰਟੀ ਦੇ ਸਿੱਖਸ ਫਾਰ ਜਸਟਿਸ (ਐੱਸ.ਐੱਫ.ਜੇ.) ਵਰਗੇ ਵੱਖਵਾਦੀ ਅਤੇ ਪਾਬੰਦੀਸ਼ੁਦਾ ਸੰਗਠਨ ਨਾਲ ਚੋਣਾਂ ‘ਚ ਸਹਿਯੋਗ ਲੈਣ ਆਦਿ ਦੀ ਜਾਂਚ ਦੀ ਬੇਨਤੀ ਕੀਤੀ ਹੈ। ਤੁਹਾਡੇ ਪੱਤਰ ਮੁਤਾਬਕ ਇਕ ਸਿਆਸੀ ਪਾਰਟੀ ਦੇਸ਼-ਵਿਰੋਧੀ, ਵੱਖਵਾਦੀ ਅਤੇ ਪਾਬੰਦੀਸ਼ੁਦਾ ਸੰਗਠਨਾਂ ਦੇ ਸੰਪਰਕ ਵਿੱਚ ਰਹਿਣਾ ਅਤੇ ਚੋਣਾਂ ਵਿੱਚ ਸਹਿਯੋਗ ਲੈਣਾ ਦੇਸ਼ ਦੀ ਏਕਤਾ ਅਤੇ ਅਖੰਡਤਾ ਦੇ ਨਜ਼ਰੀਏ ਤੋਂ ਬਹੁਤ ਗੰਭੀਰ ਹੈ। ਇਹ ਬਹੁਤ ਹੀ ਨਿੰਦਣਯੋਗ ਹੈ ਕਿ ਅਜਿਹੇ ਲੋਕ ਸੱਤਾ ਹਾਸਲ ਕਰਨ ਲਈ ਪੰਜਾਬ ਅਤੇ ਦੇਸ਼ ਨੂੰ ਤੋੜਨ ਲਈ ਵੱਖਵਾਦੀਆਂ ਨਾਲ ਹੱਥ ਮਿਲਾਉਣ ਦੀ ਹੱਦ ਤੱਕ ਜਾ ਸਕਦੇ ਹਨ।


ਅਮਿਤ ਸ਼ਾਹ ਨੇ ਅੱਗੇ ਲਿਖਿਆ, “ਇਸ ਵਿਸ਼ੇ ‘ਤੇ, ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਕਿਸੇ ਨੂੰ ਵੀ ਦੇਸ਼ ਦੀ ਅਖੰਡਤਾ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਾਰਤ ਸਰਕਾਰ ਨੇ ਇਸ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ। ਮੈਂ ਖੁਦ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਾਂਗਾ।”

ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਵੱਲੋਂ ਚਿੱਠੀ ਲਿਖ ਕੇ ਪੰਜਾਬ ਚੋਣਾਂ ‘ਚ ਕੇਜਰੀਵਾਲ ਨਾਲ ਐਸ ਐਫ ਜੇ ਸ਼ਮੂਲੀਅਤ ਬਾਰੇ ਜਾਂਚ ਕਰਨ ਲਈ ਕਿਹਾ ਸੀ। ਕੁਮਾਰ ਵਿਸ਼ਵਾਸ ਨੇ ਕੇਜਰੀਵਾਲ ‘ਤੇ ਵੱਖਵਾਦੀਆਂ ਤੋਂ ਚੋਣਾਂ ‘ਚ ਮਦਦ ਲੈਣ ਦੇ ਦੋਸ਼ ਲਾਏ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੰਨੀ ਤੇ ਸਿੱਧੂ ਮੂਸੇਵਾਲਾ ‘ਤੇ ਪਰਚਾ, ਪੜ੍ਹੋ ਕਿਉਂ ਚੋਣ ਕਮਿਸ਼ਨ ਨੇ ਕੀਤੀ ਕਾਰਵਾਈ

ਪੰਜਾਬ ਸਰਕਾਰ ਵੱਲੋਂ IAS ਅਫਸਰ ਦਾ ਤਬਾਦਲਾ