ਬੰਗਾ (ਨਵਾਂਸ਼ਹਿਰ), 20 ਫਰਵਰੀ,2022 – ਬੰਗਾ ਦੇ ਸਬ-ਡਵੀਜ਼ਨਲ ਮੈਜਿਸਟਰੇਟ (ਐੱਸ.ਡੀ.ਐੱਮ.)-ਕਮ-ਰਿਟਰਨਿੰਗ ਅਫਸਰ ਨਵਨੀਤ ਕੌਰ ਬੱਲ ਨੇ ਐਤਵਾਰ ਨੂੰ ਅਕਾਲੀ-ਬਸਪਾ ਉਮੀਦਵਾਰ ਡਾ: ਸੁਖਵਿੰਦਰ ਕੁਮਾਰ ਸੁੱਖੀ ਨੂੰ ਅਖੀਰਲੇ 48 ਘੰਟਿਆਂ ਵਿੱਚ ਚੋਣ ਪ੍ਰਚਾਰ ਬੰਦ ਰੱਖਣ ਦੇ ਚੋਣ ਕਮਿਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਲਈ ਨੋਟਿਸ ਜਾਰੀ ਕੀਤਾ ਹੈ।
ਚੋਣ ਕਮਿਸ਼ਨ ਦੇ ਮਨਾਹੀ ਹੁਕਮਾਂ ਦੀ ਉਲੰਘਣਾ ਕਰਕੇ ਉਮੀਦਵਾਰ ਵੱਲੋਂ ਚੋਣ ਪ੍ਰਚਾਰ ਕਰਨ ਦਾ ਨੋਟਿਸ ਲੈਂਦਿਆਂ ਆਰ.ਓ. ਨਵਨੀਤ ਕੌਰ ਬੱਲ ਨੇ ਉਮੀਦਵਾਰ ਡਾ: ਸੁਖਵਿੰਦਰ ਕੁਮਾਰ ਸੁੱਖੀ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਜਵਾਬ ਦਾਖਲ ਕਰਨ ਲਈ ਕਿਹਾ ਨਹੀਂ ਤਾਂ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫ਼ਸਰ ਦੇ ਨਿਰਦੇਸ਼ਾਂ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।