ਨੰਗਲ, 24 ਫਰਵਰੀ 2022 – ਕਸਬਾ ਨੰਗਲ ਅਧੀਨ ਪੈਂਦੇ ਪਿੰਡ ਨਾਂਨਗਰਾਂ ਦੇ ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਅਤੇ ਮਾਲਕ ਦੀਆਂ ਇਤਰਾਜ਼ਯੋਗ ਤਸਵੀਰਾਂ ਸਕੂਲੀ ਵਿਦਿਆਰਥਣਾਂ ਦੇ ਨਾਲ ਪਿਛਲੇ ਦਿਨੀਂ ਵਾਇਰਲ ਹੋ ਗਈਆਂ ਸਨ, ਜਿਸ ਦੇ ਸਬੰਧ ਵਿੱਚ ਨੰਗਲ ਪੁਲਿਸ ਵੱਲੋਂ ਉਕਤ ਪ੍ਰਿੰਸੀਪਲ ਦੇ ਖਿਲਾਫ਼ ਪਰਚਾ ਦਰਜ ਕੀਤਾ ਗਿਆ ਹੈ।
ਸ਼ਿਕਾਇਤ ਕਰਤਾ ਨੇ ਆਪਣੀ ਥਾਣਾਂ ਨੰਗਲ ਵਿੱਚ ਦਿੱਤੀ ਦਰਖ਼ਾਸਤ ਵਿੱਚ ਦੱਸਿਆ ਹੈ ਕਿ ਉਕਤ ਵਿਅਕਤੀ ਇਕ ਪ੍ਰਭਾਵਸ਼ਾਲੀ ਵਿਅਕਤੀ ਹੈ ਅਤੇ ਸਕੂਲ ਦੀ ਆੜ ਵਿੱਚ ਬੱਚੀਆਂ ਦਾ ਜਿਨਸੀ ਸ਼ੋਸ਼ਣ ਕਰਨ ਦੀਆਂ ਉਸਦੀਆਂ ਫੋਟੋਆਂ ਸ਼ੋਸ਼ਲ ਮੀਡੀਆਂ ਤੇ ਵਾਇਰਲ ਹੋਈਆਂ ਹਨ। ਸ਼ਿਕਾਇਤ ਕਰਤਾ ਨੇ ਆਪਣੀ ਦਰਖ਼ਾਸਤ ਵਿੱਚ ਮਾਮਲੇ ਦੀ ਜਾਂਚ ਕਰਨ ਦੀ ਬੇਨਤੀ ਕੀਤੀ ਹੈ।
ਪਿੰਡ ਨਾਂਨਗਰਾਂ ਵਿੱਚ ਕੁਝ ਲੋਕਾਂ ਵਲੋਂ ਜਾਮ ਵੀ ਲਗਾ ਦਿੱਤਾ ਗਿਆ ਅਤੇ ਉਨ੍ਹਾਂ ਦੀ ਮੰਗ ਸੀ ਕਿ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਜਾਵੇ। ਇਸ ਸਬੰਧੀ ਜਦੋ ਐਸ.ਐਚ.ਓ. ਨੰਗਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਮੁੱਕਦਮਾਂ ਨੰਬਰ 15 ਵਖ ਵਖ ਧਾਰਾਵਾਂ ਤਹਿਤ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਦੀਆਂ ਟੀਮਾਂ ਬਣਾ ਕੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।