ਬਿਕਰਮ ਮਜੀਠੀਆ ਨੂੰ ਨਿਆਇਕ ਹਿਰਾਸਤ ‘ਚ ਭੇਜਿਆ

ਮੋਹਾਲੀ, 24 ਫਰਵਰੀ 2022 – ਅੱਜ ਮੋਹਾਲੀ ਅਦਾਲਤ ‘ਚ ਬਿਕਰਮ ਮਜੀਠੀਆ ਵੱਲੋਂ ਆਤਮ ਸਮਰਪਣ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅਦਾਲਤ ਨੇ ਐਸ ਆਈ ਟੀ ਨੂੰ ਮਜੀਠੀਆ ਕੋਲੋਂ ਇੱਕ ਘੰਟੇ ਦੀ ਪੁੱਛਗਿੱਛ ਲਈ ਇਜ਼ਾਜਤ ਦਿੱਤੀ ਸੀ। ਜਿਸ ਤੋਂ ਬਾਅਦ ਹੁਣ ਦੁਬਾਰਾ ਅਦਾਲਤ ਦੀ ਕਾਰਵਾਈ ਹੋਈ ਅਤੇ ਅਦਾਲਤ ਨੇ ਮਜੀਠੀਆ ਨੂੰ 8 ਮਾਰਚ ਤੱਕ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ।

ਹਾਲਾਂਕਿ ਆਤਮ ਸਮਰਪਣ ਤੋਂ ਬਾਅਦ ਹੀ ਹੁਣ ਮਜੀਠੀਆ ਵੱਲੋਂ ਰੈਗੂਲਰ ਜ਼ਮਾਨਤ ਲਈ ਅਰਜ਼ੀ ਦਿੱਤੀ ਗਈ ਸੀ ਅਤੇ ਉਸ ਤੇ ਸੁਣਵਾਈ ਹੋਣੀ ਹੈ। ਜਿਸ ਤੋਂ ਬਾਅਦ ਹੁਣ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਿਚ ਬਿਕਰਮ ਸਿੰਘ ਮਜੀਠੀਆ ਵਲੋਂ ਦਾਇਰ ਜ਼ਮਾਨਤ ਦੀ ਅਰਜ਼ੀ ਤੇ ਹਾਲੇ ਬਹਿਸ ਹੋਵੇਗੀ, ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ਤੇ ਅੱਜ ਹੀ ਬਹਿਸ ਹੋ ਕੇ ਤੇ ਅੱਜ ਫ਼ੈਸਲਾ ਆ ਸਕਦਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬੰਗਲੌਰ: ਕਾਲਜ ਵੱਲੋਂ ਅੰਮ੍ਰਿਤਧਾਰੀ ਲੜਕੀ ਨੂੰ ਦਸਤਾਰ ਲਾਹ ਕੇ ਆਉਣ ਲਈ ਕਹਿਣਾ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਹਮਲਾ – ਐਡਵਕੇਟ ਧਾਮੀ

ਬਰਨਾਲਾ ਦੇ ਸਿਵਲ ਹਸਪਤਾਲ ’ਚ ਔਰਤ ਨੇ ਤਿੰਨ ਬੱਚਿਆਂ ਨੂੰ ਦਿੱਤਾ ਜਨਮ