ਚੰਡੀਗੜ੍ਹ, 3 ਮਾਰਚ 2022 – ਪੰਜਾਬ ਸਰਕਾਰ ਨੂੰ ਯੁਕਰੇਨ ‘ਚ ਫਸੇ 500 ਤੋਂ ਜ਼ਿਆਦਾ ਪੰਜਾਬੀ ਵਿਦਿਆਰਥੀਆਂ ਦੀ ਜਾਣਕਾਰੀ ਮਿਲ ਚੁੱਕੀ ਹੈ। ਇਸ ਦੇ ਆਧਾਰ ‘ਤੇ ਸਰਕਾਰ ਵੱਲੋਂ ਇਹ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਯੂਕਰੇਨ ‘ਚ ਪੰਜਾਬ ਦੇ 900 ਵਿਦਿਆਰਥੀ ਪੜ੍ਹਨ ਗਏ ਹੋਏ ਸਨ। ਪਰ ਇਹ ਗਿਣਤੀ ਘੱਟ ਜਾਂ ਵੱਧ ਵੀ ਹੋ ਸਕਦੀ ਹੈ। ਕਿਉਂਕਿ ਇਹ ਡਾਟਾ ਪੰਜਾਬ ਦੇ ਉਨ੍ਹਾਂ ਮਾਪਿਆਂ ਤੋਂ ਮਿਲ ਰਿਹਾ ਹੈ ਜਿਨ੍ਹਾਂ ਦੇ ਬੱਚੇ ਯੂਕਰੇਨ ਪੜ੍ਹਨ ਲਈ ਗਏ ਹੋਏ ਸਨ।
ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਮਾਪਿਆਂ ਕੋਲੋਂ ਇਹ ਡਾਟਾ ਲੈ ਕੇ ਅੱਗੇ ਕੇਂਦਰ ਸਰਕਾਰ ਨੂੰ ਭੇਜਿਆ ਜਾ ਰਿਹਾ ਹੈ, ਤਾਂ ਜੋ ਯੂਕਰੇਨ ‘ਚ ਫਸੇ ਪੰਜਾਬੀਆਂ ਨੂੰ ਵਾਪਿਸ ਲਿਆਂਦਾ ਜਸ ਸਕੇ। ਇਸ ਸਬੰਧ ‘ਚ ਕਾਂਗਰਸ ਐਮ ਪੀ ਮਨੀਸ਼ ਤਿਵਾੜੀ ਵੱਲੋਂ ਕੇਂਦਰ ਸਰਕਾਰ ਨੂੰ ਲਿਖਿਆ ਗਿਆ ਹੈ ਕਿ ਯੂਕਰੇਨ ‘ਚ ਫਸੇ ਪੰਜਾਬੀ ਵਿਦਿਆਰਥੀਆਂ ਦੇ ਸੋਸ਼ਲ ਮੀਡੀਆ ‘ਤੇ ਦਿਲ ਕੰਬਾਊ ਵੀਡੀਓ ਸਾਹਮਣੇ ਆ ਰਹੇ ਹਨ। ਤਿਵਾੜੀ ਨੇ ਲਿਖਿਆ ਕਿ ਪੋਲੈਂਡ ਸਰਹੱਦ ‘ਤੇ ਸਾਡੇ ਬੱਚਿਆਂ ਨਾਲ ਬਹੁਤ ਮਾੜਾ ਸਲੂਕ ਹੋ ਰਿਹਾ ਹੈ।
ਇਸ ਤੋਂ ਬਿਨਾਂ ਪੰਜਾਬ ਸਰਕਾਰ ਵੱਲੋੰ ਮਾਪਿਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਡਾਟਾ ਅੱਗੇ ਕੇਂਦਰ ਸਰਕਾਰ ਨੂੰ ਦਿੱਤਾ ਜਾ ਰਿਹਾ ਹੈ। ਜਿਸ ਦੇ ਅਨੁਸਾਰ, ਕਪੂਰਾਥਲਾ ਤੋਂ 27, ਫਗੜਾੜਾ ਦੇ 9, ਜਲੰਧਰ ਦੇ 53 ਅਤੇ ਫਰੀਦਕੋਟ ਜ਼ਿਲ੍ਹੇ ਦੇ 12 ਵਿਦਿਆਰਥੀਆਂ ਦੇ ਯੂਕਰੇਨ ‘ਚ ਫਸੇ ਹੋਣ ਦੀ ਜਾਣਕਾਰੀ ਮਿਲੀ ਹੈ। ਇਸ ਤੋਂ ਬਿਨਾਂ ਨਵਾਂ ਸ਼ਹਿਰ ਦੇ 28 ਅਤੇ ਜਦੋਂ ਕਿ ਲੁਧਿਆਣਾ ਜ਼ਿਲ੍ਹੇ ਦੇ 38 ਵਿਦਿਆਰਥੀ ਯੂਕਰੇਨ ‘ਚ ਫਸੇ ਹੋਏ ਹਨ।