ਬਿਕਰਮ ਮਜੀਠੀਆ ਦਾ ਜੁਡੀਸ਼ੀਅਲ ਰਿਮਾਂਡ ਮੁੜ ਵਧਿਆ

ਚੰਡੀਗੜ੍ਹ, 8 ਮਾਰਚ 2022 – ਡਰੱਗ ਮਾਮਲੇ ‘ਚ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਮਾਮਲੇ ‘ਚ ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ਅੱਜ ਖ਼ਤਮ ਹੋ ਗਈ ਹੈ। ਨਿਆਇਕ ਹਿਰਾਸਤ ਖਤਮ ਹੋਣ ਤੋਂ ਬਾਅਦ ਅੱਜ ਮਜੀਠੀਆ ਨੂੰ ਮੁੜ ਮੁਹਾਲੀ ਕੋਰਟ ‘ਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ ਨੇ ਮਜੀਠੀਆ ਨੂੰ ਮੁੜ 22 ਮਾਰਚ ਤੱਕ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਜਿਸ ਤਹਿਤ ਅਦਾਲਤ ਨੇ ਮਜੀਠੀਆ ਨੂੰ ਦੁਬਾਰਾ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ।

ਅਦਾਲਤ ਵੱਲੋਂ 24 ਫਰਵਰੀ ਨੂੰ ਮਜੀਠੀਆ ਨੂੰ ਅੱਜ 8 ਮਾਰਚ ਤੱਕ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ ਗਿਆ ਸੀ। ਜਿਸ ਤੋਂ ਬਾਅਦ ਅੱਜ ਮਜੀਠੀਆ ਦੇ ਵਕੀਲ ਵਲੋਂ ਜ਼ਮਾਨਤ ਦੀ ਅਰਜ਼ੀ ਲਾਈ ਜਾ ਸਕਦੀ ਹੈ।

ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ 24 ਫਰਵਰੀ ਨੂੰ ਸਵੇਰੇ ਹੀ ਮੁਹਾਲੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਸੀ। ਇਸ ਤੋਂ ਬਾਅਦ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਿਚ ਪੰਜਾਬ ਪੁਲਿਸ ਦੀ ਐਸਆਈਟੀ ਨੇ ਅਦਾਲਤ ਵਿਚ ਹੀ ਉਹਨਾਂ ਤੋਂ ਕਰੀਬ ਡੇਢ ਘੰਟੇ ਤੱਕ ਪੁੱਛਗਿੱਛ ਕੀਤੀ। ਮੋਹਾਲੀ ਅਦਾਲਤ ‘ਚ ਆਤਮ-ਸਮਰਪਣ ਕਰਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ 8 ਮਾਰਚ ਤੱਕ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਸੀ।

What do you think?

Written by Ranjeet Singh

Comments

Leave a Reply

Your email address will not be published. Required fields are marked *

Loading…

0

ਦਿਨ ਵੇਲੇ ਹੀ ਚੋਰਾਂ ਨੇ ਲਾਈ ਘਰ ਨੂੰ ਸੰਨ੍ਹ, ਕੰਮ ‘ਤੇ ਗਏ ਹੋਏ ਸੀ ਘਰਵਾਲੇ

ਰੂਸ ਸਭ ਤੋਂ ਵੱਧ ਪਾਬੰਦੀਆਂ ਵਾਲਾ ਦੇਸ਼ ਬਣਿਆ