ਅੰਮ੍ਰਿਤਸਰ, 9 ਮਾਰਚ 2022 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।
ਜ਼ਿਕਰਯੋਗ ਹੈ ਕਿ 10 ਮਾਰਚ ਨੂੰ ਪੰਜਾਬ ਦੀ ਵਿਧਾਨ ਸਭਾ ਦੀਆਂ ਚੋਣਾਂ ਦੇ ਨਤੀਜੇ ਆਉਣੇ ਹਨ। ਜਿਸ ਤੋਂ ਪਹਿਲਾਂ ਉਹ ਦਰਬਾਰ ਸਾਹਿਬ ਨਤਮਸਤਕ ਹੋਏ ਹਨ।
ਦਿਲਚਸਪ ਗੱਲ ਇਹ ਹੈ ਕਿ ਬੀਤੇ ਦਿਨ ਦੇਸ਼ ਦੇ ਵੱਡੇ-ਵੱਡੇ ਚੈਨਲਾਂ ਵੱਲੋਂ ਚੋਣ ਸਰਵੇ ਦੇ ਅੰਕੜੇ ਪੇਸ਼ ਕੀਤੇ ਗਏ ਹਨ ਅਤੇ ਕਿਸੇ ਵੀ ਅੰਕੜੇ ‘ਚ ਅਕਾਲੀ ਦਲ ਨੂੰ ਪੰਜਾਬ ਦੀ ਸੱਤਾ ‘ਤੇ ਕਾਬਜ਼ ਨਹੀਂ ਦਿਖਾਇਆ ਗਿਆ ਸਗੋਂ ਅਕਾਲੀ ਦਲ ਦਹਾਈ ਦੇ ਅੰਕੜੇ ਤੱਕ ਪਹੁੰਚਣ ਲਈ ਸੰਘਰਸ਼ ਕਰ ਰਿਹਾ ਹੈ।
ਪਰ ਇਹ ਸਿਰਫ ਚੋਣ ਸਰਵੇ ਹਨ ਪਰ ਅਸਲ ਪਤਾ ਕੱਲ੍ਹ 10 ਮਾਰਚ ਨੂੰ ਹੀ ਅਸਲ ਪਤਾ ਲੱਗੇਗਾ ਪੰਜਾਬ ‘ਚ ਕਿਹੜੀ ਪਾਰਟੀ ਸੱਤਾ ‘ਤੇ ਕਾਬਜ਼ ਹੁੰਦੀ ਹੈ।