ਚੰਡੀਗੜ੍ਹ, 10 ਮਾਰਚ 2022 – ਸ਼ੁਰੂਆਤੀ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਦਿੱਲੀ ਦੀ ਕਹਾਣੀ ਨੂੰ ਦੁਹਰਾ ਕੇ ਪੰਜਾਬ ਵਿੱਚ ਜ਼ਬਰਦਸਤ ਬਹੁਮਤ ਹਾਸਲ ਕਰਦੀ ਨਜ਼ਰ ਆ ਰਹੀ ਹੈ। ਰੁਝਾਨਾਂ ਵਿਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਿਆ ਹੈ ਅਤੇ 59 ਸੀਟਾਂ ਤੋਂ ਆਪ ਰੁਝਾਨਾਂ ਵਿਚ ਅੱਗੇ ਚੱਲ ਰਹੀ ਹੈ। ਦੂਜੇ ਨੰਬਰ ਲਈ ਕਾਂਗਰਸ ਤੇ ਅਕਾਲੀ ਦਲ ਵਿਚਾਲੇ ਸਖ਼ਤ ਟੱਕਰ ਹੈ।
ਪੰਜਾਬ ਦੇ ਦਿੱਗਜ ਆਗੂ ਆਪਣੀਆਂ ਸੀਟਾਂ ‘ਤੇ ਪਛੜਦੇ ਨਜ਼ਰ ਆ ਰਹੇ ਹਨ। ਇਨ੍ਹਾਂ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ, ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ ਅਤੇ ਸੁਖਬੀਰ ਸਿੰਘ ਬਾਦਲ ਸ਼ਾਮਲ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸਿਟੀ ਸੀਟ ਤੋਂ ਪਿੱਛੇ ਚੱਲ ਰਹੇ ਹਨ।
ਭਦੌੜ ਸੀਟ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਿੱਛੇ ਚੱਲ ਰਹੇ ਹਨ। ਹਾਲਾਂਕਿ ਉਹ ਚਮਕੌਰ ਸਾਹਿਬ ਸੀਟ ਤੋਂ ਵੀ ਚੋਣ ਲੜ ਰਹੇ ਹਨ। ਸ਼ੁਰੂਆਤੀ ਰੁਝਾਨਾਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਸੀਟ ਤੋਂ ਪਿੱਛੇ ਚੱਲ ਰਹੇ ਹਨ। ਸਿੱਧੂ ਦਾ ਮੁਕਾਬਲਾ ਅਕਾਲੀ ਦਲ ਦੇ ਬਿਕਰਮਜੀਤ ਸਿੰਘ ਮਜੀਠੀਆ ਨਾਲ ਹੈ।