ਚੰਡੀਗੜ੍ਹ, 11 ਮਾਰਚ 2022 – AAP ਸਰਕਾਰ ਦੇ ਗੱਦੀ ਸੰਭਾਲਣ ਤੋਂ ਪਹਿਲਾਂ ਹੀ ਅਫਸਰਸ਼ਾਹੀ ਘਬਰਾ ਗਈ ਹੈ। ਜਿਸ ਦੇ ਲਈ ਵੱਖ-ਵੱਖ ਮਹਿਕਮਿਆਂ ਨੇ ਸਮੇਂ ਹਾਜ਼ਰ ਹੋਣ, ਹਾਜ਼ਰੀ ਯਕੀਨੀ ਬਣਾਉਣ ਅਤੇ ਸਫਾਈ ਦਾ ਪ੍ਰਬੰਧ ਅਤੇ ਕਈ ਹੋਰ ਜ਼ਰੂਰੀ ਹੁਕਮ ਜਾਰੀ ਕਰ ਦਿਤੇ ਹਨ।
ਆਪ ਦੇ 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਜਿੱਤਣ ਤੋਂ ਬਾਅਦ ਵੱਖ ਵੱਖ ਵਿਭਾਗਾਂ ਨੂੰ ਚਿੱਠੀਆਂ ਜਾਰੀ ਹੋਈਆਂ ਹਨ। ਜਿਸ ‘ਚ ਸਮੇਂ ਸਿਰ ਆਉਣ ਦੇ ਹੁਕਮ ਦਿੱਤੇ ਗਏ ਹਨ। ਸਰਕਾਰੀ ਮੈਡੀਕਲ ਕਾਲਜ ਪਟਿਆਲਾ ਨੂੰ ਹਾਲਾਂਕਿ ਚਿੱਠੀ ਜਾਰੀ ਕਰ ਮਰੀਜ਼ਾਂ ਨੂੰ ਸਮੇਂ ਸਿਰ ਅਟੈਂਡ ਕਰਨ ਨੂੰ ਕਿਹਾ ਗਿਆ ਹੈ।
ਇਸ ਤੋਂ ਬਿਨਾਂ ਸਕੂਲਾਂ ਅਤੇ ਦਫ਼ਤਰਾਂ ਵਿੱਚ ਸਮੇਂ ਦੀ ਪਾਬੰਦੀ ਬਾਰੇ ਵੀ ਹੁਕਮ ਜਾਰੀ ਕੀਤੇ ਦਿੱਤੇ ਗਏ ਹਨ।
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵੱਲੋਂ ਵੀ ਆਪਣੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜ਼ਿਲ੍ਹੇ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ ਅਤੇ ਦਫ਼ਤਰਾਂ ਵਿੱਚ ਸਮੇਂ ਦੀ ਪਾਬੰਦੀ ਤੇ ਸਾਫ਼ ਸਫ਼ਾਈ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਹਲਾਂਕਿ ਭਗਵੰਤ ਮਾਨ ਅੱਜ ਸਰਕਾਰ ਬਣਾਉਣ ਦਾ ਪੰਜਾਬ ਦੇ ਰਾਜਪਾਲ ਕੋਲ ਦਾਅਵਾ ਪੇਸ਼ ਕਰਨਗੇ ਅਤੇ 16 ਮਾਰਚ ਨੂੰ ਖਟਕੜ ਕਲਾਂ ‘ਚ ਸਹੁੰ ਚੁੱਕਣਗੇ। ਉਸ ਤੋਂ ਬਾਅਦ ਹੀ ਸਰਕਾਰ ਦਾ ਕੰਮਕਾਜ ਸੰਭਾਲਣਗੇ।