ਨਵੀਂ ਦਿੱਲੀ, 17 ਮਾਰਚ 2022 – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਨਵੀਂ ਪਾਰਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਮੇਟੀ ਦਾ ਚੀਫ ਪੈਟਰਨ ਹਰਮੀਤ ਸਿੰਘ ਕਾਲਕਾ ਨੂੰ ਬਣਾਇਆ ਗਿਆ ਹੈ।
ਦਿੱਲੀ ਕਮੇਟੀ ਦੇ ਪ੍ਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਨਵੀਂ ਪਾਰਟੀ ਦਾ ਨਾਮ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਰੱਖਿਆ ਗਿਆ ਹੈ। ਇਹ ਫੈਸਲਾ 29 ਮੈਂਬਰਾਂ ਨੇ ਲਿਆ ਹੈ। ਕਾਲਕਾ ਨੇ ਕਿਹਾ ਕਿ ਪੰਜਾਬ ਵਿਚ ਚੋਣ ਨਤੀਜੇ ਅਕਾਲੀ ਦਲ ਦੀ ਸੋਚ ਦਾ ਪ੍ਰਤੀਕ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ ਵੀ ਅਕਾਲੀ ਦਲ ਤੇ ਲੱਗੇ ਹਨ।
ਕਾਲਕਾ ਨੇ ਕਿਹਾ ਕਿ ਸਾਡੇ ਸਾਰੇ ਮੈਬਰਾਂ ਨੇ ਬਹੁਤ ਮਿਹਨਤ ਕੀਤੀ ਹੈ, ਸਭ ਨੇ ਬੈਠ ਕੇ ਸੋਚਿਆ, ਅਤੇ ਫਿਰ ਪਾਰਟੀ ਬਣਾਈ ਗਈ ਹੈ। ਅਕਾਲੀ ਦਲ ਵੱਲੋਂ ਬਹੁਤ ਦਬਾਅ ਪਾਇਆ ਗਿਆ, ਸਾਨੂੰ ਸੰਗਤਾਂ ਵੱਲੋਂ ਨਕਾਰੇ ਗਏ ਲੋਕਾਂ ਨਾਲ ਹੱਥ ਮਿਲਾਉਣ ਲਈ ਕਿਹਾ ਗਿਆ, ਇਸ ਲਈ ਇਸ ਤਰ੍ਹਾਂ ਦਾ ਫੈਸਲਾ ਲਿਆ ਗਿਆ ਹੈ।