ਚੰਡੀਗੜ੍ਹ, 17 ਮਾਰਚ 2022 – ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਵੱਡਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਐਂਟੀ ਕੁਰੱਪਸ਼ਨ ਹੈਲਪ ਲਾਈਨ ਨੰਬਰ ਜਾਰੀ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਇਹ ਨੰਬਰ 23 ਮਾਰਚ ਨੂੰ ਜਾਰੀ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਵਿੱਚੋਂ ਹਫਤਾ ਵਸੂਲੀ ਬੰਦ ਕੀਤੀ ਜਾਵੇਗੀ। ਮਾਨ ਨੇ ਕਿਹਾ ਹੈ ਕਿ ਐਂਟੀ ਕੁਰੱਪਸ਼ਨ ਹੈਲਪ ਲਾਈਨ ਨੰਬਰ ਦੀ ਸ਼ਿਕਾਇਤ ਸਿੱਧੀ ਉਨ੍ਹਾਂ ਦੇ ਕੋਲ ਹੀ ਹੋਵੇਗੀ। ਉਹਨਾਂ ਕਿਹਾ ਕੇ ਜੇਕਰ ਕੋਈ ਤੁਹਾਡੇ ਤੋਂ ਰਿਸ਼ਵਤ ਮੰਗਦਾ ਹੈ, ਤਾਂ ਇਸਦੀ ਵੀਡੀਓ/ਆਡੀਓ ਰਿਕਾਰਡ ਕਰਕੇ ਮੈਨੂੰ ਭੇਜੋ। ਭ੍ਰਿਸ਼ਟਾਚਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।