ਚੰਡੀਗੜ੍ਹ, 18 ਮਾਰਚ 2022 – ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਨਵੀਂ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ 19 ਮਾਰਚ ਦਿਨ ਸ਼ਨੀਵਾਰ ਨੂੰ ਦੁਪਹਿਰ 12:30 ਵਜੇ ਹੋਣ ਜਾ ਰਹੀ ਹੈ।
ਪਰ ਉਸ ਤੋਂ ਪਹਿਲਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਨਵੀਂ ਕੈਬਨਿਟ ਦੇ ਵਜ਼ੀਰਾਂ ਦਾ ਸਹੁੰ ਚੁੱਕ ਸਮਾਗਮ 19 ਮਾਰਚ ਨੂੰ ਸਵੇਰੇ 11 ਵਜੇ ਪੰਜਾਬ ਰਾਜ ਭਵਨ ਵਿਚ ਹੋਵੇਗਾ। ਪਰ ਅਜੇ ਤੱਕ ਇਹ ਸਪਸ਼ਟ ਨਹੀਂ ਇਸ ਮੌਕੇ ਕਿੰਨੇ ਵਜ਼ੀਰ ਹਲਫ਼ ਲੈਣਗੇ। ਪਰ ਚਰਚਾ ਇਹ ਹੈ ਕਿ ਪੂਰੇ 17 ਮੰਤਰੀ ਪਹਿਲੀ ਵਾਰ ‘ਚ ਹੀ ਨੀ ਨਹੀਂ ਬਣਾਏ ਜਾਣਗੇ। ਇਹ ਗਿਣਤੀ 10 ਤੱਕ ਹੋ ਸਕਦੀ ਹੈ। ਪਰ ਇਸ ਦੇ ਨਾਲ ਹੀ ਇਹ ਵੀ ਕੋਈ ਜਾਣਕਾਰੀ ਨਹੀਂ ਹੈ ਕੇ ਕੌਣ-ਕੌਣ ਇਸ ਲਿਸਟ ਵਿਚ ਸ਼ਾਮਲ ਹੋਣਗੇ।
ਇਹ ਮੀਟਿੰਗ ਪੰਜਾਬ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਬੇਸ਼ੱਕ ਸਰਕਾਰ ਵੱਲੋਂ ਜਾਰੀ ਪੱਤਰ ਵਿਚ ਲਿਖਿਆ ਗਿਆ ਹੈ ਕਿ, ਮੀਟਿੰਗ ਦਾ ਏਜੰਡਾ ਬਾਅਦ ਵਿਚ ਦੱਸਿਆ ਜਾਵੇਗਾ। ਪਰ ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ, ਇਸ ਮੀਟਿੰਗ ਵਿੱਚ ਜਿਥੇ ਭਗਵੰਤ ਮਾਨ ਸਰਕਾਰ ਪੰਜਾਬੀਆਂ ਲਈ ਵੱਡੇ ਐਲਾਨ ਕਰ ਸਕਦੀ ਹੈ, ਉਥੇ ਹੀ ਦੂਜੇ ਪਾਸੇ ਐਲਾਨਾਂ ਤੋਂ ਪਹਿਲਾਂ ਕੈਬਨਿਟ ਦਾ ਵਿਸਥਾਰ ਕੀਤਾ ਜਾਵੇਗਾ। ਮੰਨਿਆ ਇਹ ਵੀ ਜਾ ਰਿਹਾ ਹੈ ਕਿ, ਪਹਿਲੀ ਕੈਬਨਿਟ ਮੀਟਿੰਗ ਵਿੱਚ ਬੇਰੁਜ਼ਗਾਰਾਂ ਅਤੇ ਕੱਚੇ ਮੁਲਾਜ਼ਮਾਂ ਲਈ ਐਲਾਨ ਹੋ ਸਕਦੇ ਹਨ।