ਪੰਜਾਬ ਦੇ ਕਿਸਾਨਾਂ ਲਈ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਚੰਡੀਗੜ੍ਹ, 18 ਮਾਰਚ 2022 – ਪੰਜਾਬ ਦੀ ਸੱਤਾ ‘ਚ ਆਉਂਦੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਐਕਸ਼ਨ ‘ਚ ਨਜ਼ਰ ਆ ਰਹੀ ਹੈ। ਭਗਵੰਤ ਮਾਨ ਨੇ ਮੁੱਖ ਮੰਤਰੀ ਬਣਨ ਮਗਰੋਂ ਕਿਸਾਨਾਂ ਲਈ ਵੱਡਾ ਫ਼ੈਸਲਾ ਲਿਆ ਹੈ। ਉਨ੍ਹਾਂ ਨੇ ਫ਼ੈਸਲਾ ਲੈਂਦੇ ਹੋਏ ਕਿਹਾ ਕਿ ਕਿਸਾਨਾਂ ਦੀ ਨਰਮੇ ਦੀ ਖ਼ਰਾਬ ਹੋਈ ਫ਼ਸਲ ਦਾ ਰਹਿੰਦਾ ਕਰੋੜਾਂ ਦਾ ਮੁਆਵਜ਼ਾ ਜਾਰੀ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਮਾਨਸਾ ਤੋਂ ਵਿਧਾਇਕ ਵਿਜੇ ਸਿੰਗਲਾ ਨੇ ਦਿੱਤੀ ਹੈ।

ਉਨ੍ਹਾਂ ਨੇ ਸੋਸ਼ਲ ਮੀਡੀਆ ਫੇਸਬੁੱਕ ਪੇਜ ‘ਤੇ ਇਕ ਪੋਸਟ ਪਾ ਕੇ ਲਿਖਿਆ ਹੈ ਕਿ ਸਰਕਾਰ ਨੇ ਪਹਿਲੇ ਹੀ ਦਿਨ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਫ਼ਸਲ ਦਾ ਮਾਨਸਾ ਜ਼ਿਲ੍ਹੇ ਨੂੰ ਇਕ ਅਰਬ, ਇਕ ਕਰੋੜ, 39 ਲੱਖ 45 ਹਜ਼ਾਰ 87 ਰੁਪਏ ਮੁਆਵਜ਼ਾ ਜਾਰੀ ਕੀਤਾ ਹੈ। ਕਿਸਾਨ ਖਰਾਬ ਫਸਲ ਦੇ ਮੁਆਵਜੇ ਲਈ ਲੰਬੇ ਸਮੇਂ ਤੋਂ ਕਿਸਾਨ ਪ੍ਰੇਸ਼ਾਨ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੁਨੀਲ ਜਾਖੜ ਦੇ ਬਿਆਨ ਨਾਲ ਪੰਜਾਬ ਕਾਂਗਰਸ ਵਿੱਚ ਮੱਚੀ ਤਰਥੱਲੀ

ਸੁਲੱਖਣ ਸਿੰਘ ਭੰਗਾਲੀ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਸੇਵਾ ਸੰਭਾਲੀ