ਹੋਲੀ ਵਾਲੇ ਦਿਨ ਦਰਦਨਾਕ ਸੜਕ ਹਾਦਸੇ ‘ਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ

ਜਲੰਧਰ – 19 ਮਾਰਚ 2022 – ਫਿਲੌਰ-ਲਾਗੇ ਨੈਸ਼ਨਲ ਹਾਈਵੇਅ ’ਤੇ ਹੋਏ ਇਕ ਦਰਦਨਾਕ ਹਾਦਸੇ ਵਿਚ ਲੁਧਿਆਣਾ ਦੇ ਇਕ ਨੌਜਵਾਨ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਮ੍ਰਿਤਕ ਨੌਜਵਾਨ ਦੀ ਪਛਾਣ ਰਵਿੰਦਰ ਸਿੰਘ ਰੋਮੀ ਦੇ ਰੂਪ ਵਿਚ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਭੂਆ ਨੂੰ ਮਿਲ ਕੇ ਜਲੰਧਰ ਤੋਂ ਵਾਪਸ ਲੁਧਿਆਣਾ ਨੂੰ ਵਾਪਸ ਆ ਰਿਹਾ ਸੀ ।

ਜਦੋ ਉਹ ਫਿਲੌਰ ਦੇ ਬੱਛੋਵਾਲ ਨੇੜੇ ਖੜ੍ਹੇ ਟਰਾਲੇ ਵਿੱਚ ਉਸ ਦੀ ਆਈ-20 ਕਾਰ ਹਾਦਸਾਗ੍ਰਸਤ ਹੋ ਗਈ। ਜਿਸ ਵਿਚ ਰਵਿੰਦਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਰਵਿੰਦਰ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਉਸ ਦਾ 2 ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਜਦਕਿ ਉਸ ਦੀ ਇਕ ਛੋਟੀ ਭੈਣ ਵਿਦੇਸ਼ ਵਿੱਚ ਰਹਿੰਦੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮ੍ਰਿਤਕ ਰਵਿੰਦਰ ਦੇ ਪਰਿਵਾਰਕ ਮੈਂਬਰ ਮੌਕੇ ’ਤੇ ਪਹੁੰਚੇ ਗਏ ਹਨ। ਟਰਾਲਾ ਚਾਲਕ ਮੌਕੇ ਤੋਂ ਟਰਾਲਾ ਲੈ ਕੇ ਫ਼ਰਾਰ ਹੋ ਗਿਆ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਮੇਡੀਅਨ ਜਸਵਿੰਦਰ ਭੱਲਾ ਦੇ ਘਰ ਚੋਰਾਂ ਨੇ ਕੀਤਾ ਹੱਥ ਸਾਫ

ਟਾਂਡਾ ਗਊ ਹੱਤਿਆਕਾਂਡ: ਹੁਸ਼ਿਆਰਪੁਰ ਪੁਲਿਸ ਵਲੋਂ ਲੋੜੀਂਦੇ 2 ਮੁੱਖ ਮੁਲਜ਼ਮ ਗ੍ਰਿਫਤਾਰ