ਚੰਡੀਗੜ੍ਹ, 19 ਮਾਰਚ 2022 – ਪੰਜਾਬ ਵਿੱਚ ਆਪ ਦੀ ਨਵੀਂ ਸਰਕਾਰ ਬਣੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਪਹਿਲੀ ਲਿਸਟ ‘ਚ 10 ਮੰਤਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਮੰਤਰੀ ਮੰਡਲ ਵਿੱਚ ਦਿੜ੍ਹਬਾ ਤੋਂ ਹਰਪਾਲ ਸਿੰਘ ਚੀਮਾ, ਮਲੋਟ ਤੋਂ ਡਾ. ਬਲਜੀਤ ਕੌਰ, ਜੰਡਾਲਾ ਤੋਂ ਹਰਭਜਨ ਸਿੰਘ ਈਟੀਓ, ਮਾਨਸਾ ਤੋਂ ਡਾ. ਵਿਜੈ ਸਿੰਗਲਾ, ਭੋਆ ਤੋਂ ਲਾਲ ਚੰਦ ਕਟਾਰੁਚੱਕ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ, ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ, ਪੱਟੀ ਤੋਂ ਲਾਲਜੀਤ ਸਿੰਘ ਭੁੱਲਰ, ਹੁਸ਼ਿਆਰਪੁਰ ਤੋਂ ਬ੍ਰਮ ਸ਼ੰਕਰ ਜਿੰਪਾ ਅਤੇ ਆਨੰਦਪੁਰ ਸਾਹਿਬ ਤੋਂ ਹਰਜੋਤ ਸਿੰਘ ਬੈਂਸ ਸ਼ਾਮਲ ਹੋਣਗੇ। ਮਹਿਕਮਿਆਂ ਦੀ ਵੰਡ ਅਜੇ ਕੀਤੀ ਜਾਣੀ ਹੈ।
ਪਰ ਇਸ ਦੇ ਉਲਟ ਆਮ ਆਦਮੀ ਪਾਰਟੀ ਵੱਲੋਂ ਜਿਸ ਤਰ੍ਹਾਂ ਮੰਤਰੀ ਬਣਾਉਣ ਲਈ ਨਾਂ ਫਾਈਨਲ ਕੀਤੇ ਗਏ ਹਨ, ਉਸ ਨਾਲ ਸਿਆਸੀ ਮਾਹਿਰ ਪੂਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋ ਗਏ ਹਨ। ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਹੀ ਚਰਚਾ ਸੀ ਹੋ ਰਹੀ ਸੀ ਕਿ ਲਗਾਤਾਰ ਦੂਜੀ ਵਾਰ ਜਿੱਤਣ ਵਾਲੇ ਸਾਰੇ ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾਵੇਗਾ। ਦੂਜੀ ਵਾਰ ਜਿੱਤਣ ਵਾਲੇ ਸਿਰਫ 2 ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾ ਰਿਹਾ ਹੈ, ਜਦੋਂ ਕਿ ਦਿੱਗਜਾਂ ਨੂੰ ਹਰਾਉਣ ਵਾਲੇ ਵਿਧਾਇਕਾਂ ਅਤੇ ਦੂਜੀ ਵਾਰ ਜਿੱਤਣ ਵਾਲੇ ਕਿਸੇ ਵੀ ‘ਚੋਂ ਕਿਸੇ ਇਕ ਵਿਧਾਇਕ ਨੂੰ ਵੀ ਮੰਤਰੀ ਨਹੀਂ ਬਣਾਇਆ ਗਿਆ। ਅਮਨ ਅਰੋੜਾ, ਪ੍ਰੋ. ਬਲਜਿੰਦਰ ਕੌਰ, ਸਰਬਜੀਤ ਕੌਰ ਮਾਣੂੰਕੇ, ਜੈ ਕਿਸ਼ਨ ਰੋੜੀ, ਮਨਜੀਤ ਸਿੰਘ ਬਿਲਾਸਪੁਰ, ਪ੍ਰਿੰਸੀਪਲ ਬੁੱਧ ਰਾਮ, ਕੁਲਵੰਤ ਸਿੰਘ ਪੰਡੋਰੀ ਦੇ ਨਾਂ ਮੁੱਖ ਤੌਰ ‘ਤੇ ਸ਼ਾਮਲ ਹਨ।
ਇਨ੍ਹਾਂ ਨਾਵਾਂ ਦੇ ਪੰਜਾਬ ਵਿਚ ਜ਼ਿਆਦਾ ਚਰਚੇ ਸਨ। ਇਨ੍ਹਾਂ ਨੂੰ ਮੰਤਰੀ ਬਣਾਇਆ ਜਾ ਸਕਦਾ ਪਰ ਹਲੇ ਇਹ ਪਹਿਲੀ ਲਿਸਟ ਹੈ ਹੋ ਸਕਦਾ ਦੂਜੀ ਲਿਸਟ ਵਿੱਚ ਇਨ੍ਹਾਂ ਦੇ ਨਾਵਾਂ ਦਾ ਐਲਾਨ ਹੋ ਜਾਵੇ।