ਉੱਤਰ ਪ੍ਰਦੇਸ਼, 22 ਮਾਰਚ 2022 – ਉੱਤਰ ਪ੍ਰਦੇਸ਼ ਦੇ ਮਹਾਰਾਜਗੰਜ ਜ਼ਿਲ੍ਹੇ ਵਿੱਚ ਭਾਜਪਾ ਆਗੂ ਅਤੇ ਵਕੀਲ ਗੌਰਵ ਜੈਸਵਾਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਘਟਨਾ ਸੋਮਵਾਰ ਦੇਰ ਰਾਤ ਸ਼ਹਿਰ ਦੇ ਚਿਰੂਹਾ ਵਾਰਡ ਨੇੜੇ ਸਥਿਤ ਸ਼ਰਾਬ ਦੀ ਦੁਕਾਨ ਦੇ ਸਾਹਮਣੇ ਵਾਪਰੀ। ਮ੍ਰਿਤਕ ਗੌਰਵ ਨਗਰ ਪਾਲਿਕਾ ਪ੍ਰਧਾਨ ਕ੍ਰਿਸ਼ਨ ਗੋਪਾਲ ਜੈਸਵਾਲ ਦਾ ਭਤੀਜਾ ਸੀ।
ਮੁਲਜ਼ਮ ਗੌਰਵ ਦੇ ਸਿਰ ਵਿੱਚ ਗੋਲੀ ਮਾਰ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਉਸ ਨੂੰ ਪਹਿਲਾਂ ਫੋਨ ਕਰਕੇ ਸ਼ਰਾਬ ਦੀ ਦੁਕਾਨ ਦੇ ਸਾਹਮਣੇ ਬੁਲਾਇਆ ਗਿਆ। ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਗੌਰਵ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਇਸ ਗੱਲ ਦਾ ਪਤਾ ਲੱਗਦਿਆਂ ਹੀ ਭਾਜਪਾ ਵਰਕਰਾਂ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਐਸਪੀ ਪ੍ਰਦੀਪ ਗੁਪਤਾ ਨੇ ਵੀ ਮੌਕੇ ਦਾ ਮੁਆਇਨਾ ਕੀਤਾ। ਘਟਨਾ ਦਾ ਕਾਰਨ ਕੀ ਹੈ, ਇਸ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਦੱਸ ਦਈਏ, ਗੌਰਵ ਭਾਜਪਾ ਦੇ ਸਵੱਛਤਾ ਅਭਿਆਨ ਦੇ ਕੋ-ਕਨਵੀਨਰ ਵੀ ਸਨ। ਐਸਪੀ ਪ੍ਰਦੀਪ ਗੁਪਤਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਦੁਕਾਨ ਦੇ ਨੇੜੇ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਮੁਲਜ਼ਮਾਂ ਦੀ ਪਛਾਣ ਕਰਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਪੁਲਸ ਨੇ ਦੱਸਿਆ ਕਿ ਸੋਮਵਾਰ ਰਾਤ 10:25 ਵਜੇ ਚੂੜਹਾਨ ਸਥਿਤ ਸ਼ਰਾਬ ਦੀ ਦੁਕਾਨ ਦੇ ਕੋਲ ਬਿਰਯਾਨੀ ਸੈਂਟਰ ‘ਤੇ ਖੜ੍ਹੇ ਗੌਰਵ ਜੈਸਵਾਲ ‘ਤੇ ਕੁਝ ਲੋਕਾਂ ਨੇ ਫਾਇਰਿੰਗ ਕੀਤੀ ਅਤੇ ਉਥੋਂ ਫਰਾਰ ਹੋ ਗਏ। ਦੂਜੇ ਪਾਸੇ ਸੂਚਨਾ ਮਿਲਦੇ ਹੀ ਨਗਰ ਪਾਲਿਕਾ ਪ੍ਰਧਾਨ ਕ੍ਰਿਸ਼ਨ ਗੋਪਾਲ ਜੈਸਵਾਲ ਸਮੇਤ ਵੱਡੀ ਗਿਣਤੀ ‘ਚ ਲੋਕ ਮੌਕੇ ‘ਤੇ ਪਹੁੰਚ ਗਏ। ਗੌਰਵ ਨੂੰ ਤੁਰੰਤ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਡਾਕਟਰਾਂ ਨੇ ਗੌਰਵ ਨੂੰ ਮ੍ਰਿਤਕ ਐਲਾਨ ਦਿੱਤਾ।