ਚੰਡੀਗੜ੍ਹ, 22 ਮਾਰਚ 2022 – ਵਿਧਾਨ ਸਭਾ ਵਿਚ ਭਗਵੰਤ ਮਾਨ ਨੇ ਕੀਤਾ ਐਲਾਨ – ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ 23 ਮਾਰਚ ਮੌਕੇ ਕੱਲ੍ਹ ਪੰਜਾਬ ਵਿਚ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ। ਹੁਣ 23 ਮਾਰਚ ਨੂੰ ਪੰਜਾਬ ਵਿਚ ਸਰਕਾਰੀ ਛੁੱਟੀ ਹੋਵੇਗੀ।
ਵਿਧਾਨ ਸਭਾ ਅੰਦਰ ਸ਼ਹੀਦ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਲੱਗਣਗੇ। ਉੱਥੇ ਹੀ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮਦਿਨ ਮੌਕੇ ਪੰਜਾਬ ਦੇ ਸਕੂਲ ਅਤੇ ਕਾਲਜਾਂ ਵਿਚ ਸ਼ਹੀਦਾਂ ਦੀ ਕੁਰਬਾਨੀ ਸਮੇਤ ਜੀਵਨ ਨਾਲ ਸੰਬੰਧਿਤ ਹੋਰ ਜਾਣਕਾਰੀ ਵੀ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ।