ਮੋਹਾਲੀ, 22 ਮਾਰਚ 2022 – ਡਰੱਗਜ਼ ਕੇਸ ਦੇ ਮੁਲਜ਼ਮ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਦੀ ਅੱਜ ਵੀਡੀਓ ਕਾਨਫਰੰਸ ਰਾਹੀਂ ਸੁਣਵਾਈ ਹੋਈ। ਮੋਹਾਲੀ ਅਦਾਲਤ ਨੇ ਮਜੀਠੀਆ ਨੂੰ 5 ਅਪ੍ਰੈਲ ਤੱਕ ਅਦਾਲਤੀ ਰਿਮਾਂਡ ਤੇ ਭੇਜ ਦਿੱਤਾ ਹੈ। ਇਸ ਵੇਲੇ ਮਜੀਠੀਆ ਪਟਿਆਲਾ ਜੇਲ੍ਹ ਵਿਚ ਅਦਾਲਤੀ ਰਿਮਾਂਡ ‘ਤੇ ਹਨ।
ਮਜੀਠੀਆ ਕਰੀਬ ਇੱਕ ਮਹੀਨੇ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੇ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਸੀ। ਉਦੋਂ ਤੋਂ ਉਹ ਨਿਆਂਇਕ ਹਿਰਾਸਤ ਵਿੱਚ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ‘ਆਪ’ ਸਰਕਾਰ ਨੇ ਇਸ ਦੀ ਜਾਂਚ ਕਰਨ ਵਾਲੀ ਵਿਸ਼ੇਸ਼ ਜਾਂਚ ਟੀਮ (SIT) ਨੂੰ ਬਦਲ ਦਿੱਤਾ ਹੈ। ਸੁਣਵਾਈ ਦੌਰਾਨ ਨਵੀਂ ਟੀਮ ਮਜੀਠੀਆ ਤੋਂ ਪੁੱਛਗਿੱਛ ਲਈ ਰਿਮਾਂਡ ਦੀ ਮੰਗ ਕਰ ਸਕਦੀ ਹੈ।