ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ: ਹਰਪਾਲ ਚੀਮਾ

  • ਕੈਬਨਿਟ ਮੰਤਰੀ ਨੇ ਮਹਿਲਾਂ ਚੌਂਕ ਤੇ ਦਿੜ੍ਹਬਾ ਵਿਖੇ ਧੰਨਵਾਦੀ ਸਮਾਗਮਾਂ ਵਿੱਚ ਕੀਤੀ ਸ਼ਿਰਕਤ

ਦਿੜ੍ਹਬਾ/ਸੰਗਰੂਰ, 24 ਮਾਰਚ, 2022: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੀਤੇ ਦਿਨ 24 ਮਾਰਚ ਨੂੰ ਦਿੜਬਾ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਸੂਬੇ ਦਾ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਖੇਤਰ ਵਿੱਚ ਭਿ੍ਰਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਣ ਮਗਰੋਂ ਅੱਜ ਪਹਿਲੀ ਵਾਰ ਆਪਣੇ ਵਿਧਾਨ ਸਭਾ ਹਲਕਾ ਦਿੜਬਾ ਵਿਖੇ ਨਿਵਾਸੀਆਂ ਦਾ ਧੰਨਵਾਦ ਕਰਨ ਲਈ ਪੁੱਜੇ ਸ਼੍ਰੀ ਚੀਮਾ ਨੇ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਹਲਕੇ ਤੇ ਸੂਬੇ ਦੀ ਬਿਹਤਰੀ ਲਈ ਦਿਨ ਰਾਤ ਇੱਕ ਕਰਕੇ ਮਿਹਨਤ ਕਰਨਗੇ ਅਤੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਪ੍ਰਤੀ ਦਿਖਾਏ ਗਏ ਜਬਰਦਸਤ ਸਾਕਾਰਾਤਮਕ ਜਜ਼ਬੇ ਲਈ ਹਮੇਸ਼ਾਂ ਰਿਣੀ ਰਹਿਣਗੇ।

ਮਹਿਲਾਂ ਚੌਕ ਤੋਂ ਸ਼ੁਰੂ ਹੋ ਕੇ ਦਿੜ੍ਹਬੇ ਤੱਕ ਵੱਖ-ਵੱਖ ਧੰਨਵਾਦੀ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਸ. ਚੀਮਾ ਨੇ ਕਿਹਾ ਕਿ ਪਾਰਟੀ ਵਿੱਚ, ਪਰਿਵਾਰਾਂ ਵਿੱਚ ਜਾਂ ਅਧਿਕਾਰੀਆਂ ਦੇ ਪੱਧਰ ’ਤੇ ਕਿਸੇ ਵੀ ਕਿਸਮ ਦੇ ਭਿ੍ਰਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ। ਉਨਾਂ ਕਿਹਾ ਕਿ ਪੁਲਿਸ ਉਤੇ ਵੀ ਕੋਈ ਸਿਆਸੀ ਦਬਾਅ ਨਹੀਂ ਹੋਵੇਗਾ। ਉਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਖਜ਼ਾਨੇ ਨੂੰ ਭਰਨ ਲਈ ਸਾਰਥਕ ਉਪਰਾਲੇ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਜਲਦੀ ਹੀ ਇਸ ਦੇ ਵਧੀਆ ਨਤੀਜੇ ਸਾਹਮਣੇ ਆਉਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ੇ ਦਾ ਮੁਕੰਮਲ ਸਫ਼ਾਇਆ ਕਰਨ ਲਈ ਵੀ ਵਚਨਬੱਧ ਹੈ।

ਇਸ ਮੌਕੇ ਲੋਕਾਂ ਨੇ ਭਾਰੀ ਉਤਸ਼ਾਹ ਦਿਖਾਇਆ ਅਤੇ ਵੱਖ ਵੱਖ ਆਗੂਆਂ ਤੇ ਸੰਗਠਨਾਂ ਵੱਲੋਂ ਸ਼੍ਰੀ ਚੀਮਾ ਨੂੰ ਗੁਲਦਸਤੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਐਸ.ਡੀ.ਐਮ ਸ਼੍ਰੀ ਰਾਜੇਸ਼ ਸ਼ਰਮਾ ਸਮੇਤ ਹੋਰ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਵੀ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਕੋਲੋਂ 1 ਲੱਖ ਕਰੋੜ ਰੁਪਏ ਦੀ ਮੰਗ ਨੇ ਅਰਵਿੰਦ ਕੇਜਰੀਵਾਲ ਦਾ ਝੂਠ ਬੇਨਕਾਬ ਕੀਤਾ: ਸਿਰਸਾ

ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ