ਚੰਡੀਗੜ੍ਹ, 27 ਮਾਰਚ, 2022: ਸਿੱਖਿਆ ਮੰਤਰੀ ਵਲੋਂ ਜਾਰੀ ਸ਼ਿਕਾਇਤ ਹੈਲਪ ਲਾਈਨ ਨੰਬਰ ਜਾਅਲੀ ਹੈ, ਇਸ ਸਬੰਧੀ ਆਮ ਆਦਮੀ ਪਾਰਟੀ ਵੱਲੋਂ ਇਸ ਦਾ ਸਪਸ਼ਟੀਕਰਨ ਦਿੱਤਾ ਗਿਆ ਹੈ।
ਆਮ ਆਦਮੀ ਪਾਰਟੀ ਬਰਨਾਲਾ ਵੱਲੋਂ ਜਾਰੀ ਸਪੱਸ਼ਟੀਕਰਨ ਵਿੱਚ ਕਿਹਾ ਗਿਆ ਹੈ ਕਿ “ਸੋਸ਼ਲ ਮੀਡੀਆ ਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਮੈਸਜ ਨੂੰ ਫੈਲਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਜੋ ਸਰਾਸਰ ਗਲਤ ਹੈ ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਕੋਈ ਵੀ ਆਫੀਸਲ ਸਟੇਟਮੈਂਟ ਨਹੀਂ ਆਈ ਹਾਲੇ ਤੱਕ ਇਸ ਮੈਸੇਜ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਫੇਕ ਖ਼ਬਰ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇ।”
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਹ ਖ਼ਬਰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਸੀ ਕਿ ਸਿੱਖਿਆ ਮੰਤਰੀ ਨੇ ਸ਼ਿਕਾਇਤ ਹੈਲਪ ਲਾਈਨ ਨੰਬਰ ਜਾਰੀ ਕੀਤੇ ਹਨ। ਖ਼ਬਰ ਸੀ ਕਿ ਮੁੱਖ ਮੰਤਰੀ ਹੈਲਪ ਲਾਈਨ ਤੋਂ ਬਾਅਦ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕਾਂ ਵੱਲੋਂ ਸ਼ਿਕਾਇਤ ਦਰਜ ਕਰਨ ਲਈ ਆਪਣਾ ਅਤੇ ਆਪਣੇ ਪੀ.ਏ. ਦਾ ਨੰਬਰ ਜਾਰੀ ਕਰ ਦਿੱਤਾ ਹੈ। ਸਿੱਖਿਆ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਜਾਰੀ ਕੀਤੇ ਇਸ ਨੰਬਰ ਰਾਹੀਂ ਪ੍ਰਾਈਵੇਟ ਸਕੂਲਾਂ ਨਾਲ ਸੰਬੰਧਤ ਮਾਪੇ ਆਪਣੀਆਂ ਸ਼ਿਕਾਇਤਾਂ ਦਰਜ਼ ਕਰਵਾ ਸਕਦੇ ਹਨ।
ਗੁਰਮੀਤ ਸਿੰਘ ਮੀਤ ਹੇਅਰ ਸਿੱਖਿਆ ਮੰਤਰੀ ਪੰਜਾਬ : 9554000001
ਪੀ.ਏ. ਸਿੱਖਿਆ ਮੰਤਰੀ ਮੀਤ ਹੇਅਰ : 9814406050, 9872223401
ਇਨ੍ਹਾਂ ਉਪਰੋਕਤ ਨੰਬਰਾਂ ਤੇ ਕੋਈ ਵੀ ਸ਼ਿਕਾਇਤ ਦਰਜ਼ ਕਰਵਾਈ ਜਾ ਸਕਦੀ ਹੈ।
ਅਸਲ ‘ਚ ਇਹ ਨੰਬਰ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਜਾਰੀ ਨਹੀਂ ਕੀਤੇ ਗਏ ਹਨ। ਇਸ ਸਬੰਧੀ ਆਮ ਆਦਮੀ ਪਾਰਟੀ ਵੱਲੋਂ ਇਸ ਦਾ ਸਪਸ਼ਟੀਕਰਨ ਦਿੱਤਾ ਗਿਆ ਹੈ।