ਮਾਨਸਾ ‘ਚ 23 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਮਾਨਸਾ, 4 ਅਪ੍ਰੈਲ 2022 : ਮਾਨਸਾ ਵਿੱਚ ਬੀਤੀ 2 ਅਪ੍ਰੈਲ ਦੀ ਰਾਤ ਨੂੰ ਇਕ 23 ਸਾਲਾਂ ਨੌਜਵਾਨ ਮਨਪ੍ਰੀਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਨੌਜਵਾਨ ਪਿੰਡ ਖਿਆਲਾ ਦੀ ਰਾਮਾ ਪੱਤੀ ਦਾ ਰਹਿਣ ਵਾਲਾ ਸੀ। ਸਵੇਰੇ ਪਿੰਡ ਵਾਲਿਆਂ ਨੂੰ ਪਤਾ ਲੱਗਣ ਤੇ ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਪ੍ਰੀਤ ਨੂੰ ਰਾਤ ਦੋ ਨੌਜਵਾਨ ਘਰੋਂ ਬੁਲਾ ਕੇ ਲਿਆਏ ਸਨ ਉਸ ਤੋਂ ਬਾਅਦ ਸਾਨੂੰ ਨਹੀਂ ਪਤਾ ਸੀ ਇਹ ਹਾਦਸਾ ਵਾਪਰ ਜਾਵੇਗਾ। ਸਾਨੂੰ ਤਾਂ ਪਿੰਡ ਵਾਲਿਆਂ ਨੇ ਜਾਣਕਾਰੀ ਦਿੱਤੀ ਤਾਂ ਇੱਥੇ ਆ ਕੇ ਪਤਾ ਲੱਗਿਆ ਕਿ ਉਸ ਦਾ ਕਤਲ ਹੋ ਗਿਆ ਹੈ ।

ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਸਾਡੀ ਕਿਸੇ ਨਾਲ ਕੋਈ ਵੀ ਦੁਸ਼ਮਣੀ ਜਾਂ ਵਿਰੋਧ ਨਹੀਂ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਇੱਕ ਪ੍ਰਾਈਵੇਟ ਫੈਕਟਰੀ ਵਿਚ ਕੰਮ ਕਰ ਰਿਹਾ ਸੀ ਅਤੇ ਪਰਿਵਾਰ ਵਿੱਚ ਉਸ ਦਾ ਵੱਡਾ ਭਾਈ ਅਤੇ ਮਾਤਾ ਪਿਤਾ ਹੀ ਹਨ। ਦੂਸਰੇ ਪਾਸੇ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸਵੇਰੇ ਛੇ ਵਜੇ ਇਤਲਾਹ ਮਿਲਣ ਤੇ ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ ਅਤੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲਖੀਮਪੁਰ ਮਾਮਲੇ ‘ਚ ਕਮੇਟੀ ਨੇ SC ਨੂੰ ਸੌਂਪੀ ਰਿਪੋਰਟ, ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਬਾਰੇ ਅਹਿਮ ਦਾਅਵਾ

ਥਾਣੇ ‘ਚ ਕੀਤੀ ਆਤਮਦਾਹ ਦੀ ਕੋਸ਼ਿਸ਼, ਬਚਾਅ ਕਰਦੇ ਪੁਲਿਸ ਕਰਮੀ ਵੀ ਹੋਏ ਜ਼ਖਮੀ