ਚੰਡੀਗੜ੍ਹ, 5 ਅਪ੍ਰੈਲ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਗੈਂਗਸਟਰ ਵਿਰੋਧੀ ਟਾਸਕ ਫੋਰਸ ਦੇ ਗਠਨ ਕਰਨ ਦੇ ਹੁਕਮ ਦੇ ਦਿੱਤੇ ਹਨ। ਇਸ ਟਾਸਕ ਫੋਰਸ ਦੀ ਅਗਵਾਈ ਏਡੀਜੀਪੀ ਰੈਂਕ ਦਾ ਅਧਿਕਾਰੀ ਕਰੇਗਾ।
ਜ਼ਿਕਰਯੋਗ ਹੈ ਕੇ ਪਿਛਲੇ ਕੁੱਝ ਦਿਨਾਂ ਤੋਂ ਗੈਂਗਸਟਰ ਸ਼ਰੇਆਮ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਪਹਿਲਾਂ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਫਿਰ ਮੋਗਾ ‘ਚ ਇੱਕ ਵਿਅਕਤੀ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ।

