
ਪਟਿਆਲਾ, 6 ਅਪ੍ਰੈਲ 2022 – ਪੰਜਾਬ ‘ਚ ਗੈਂਗਵਾਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਹੁਣ ਤਾਜ਼ਾ ਮਾਮਲਾ ਪਟਿਆਲਾ ‘ਚ ਸਾਹਮਣੇ ਆਇਆ ਹੈ। ਜਿਥੇ ਇੱਕ ਕਬੱਡੀ ਕਲੱਬ ਦੇ ਪ੍ਰਧਾਨ ਦੀ ਮੌਤ ਹੋ ਗਈ ਹੈ।
ਅਸਲ ‘ਚ ਮੰਗਲਵਾਰ ਰਾਤ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਪੈਟਰੋਲ ਪੰਪ ਦੇ ਕੋਲ ਦੋ ਗੁੱਟਾਂ ਵਿੱਚ ਹੋਈ ਗੋਲੀਬਾਰੀ ‘ਚ ਕਬੱਡੀ ਖਿਡਾਰੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਧਰਮਿੰਦਰ ਸਿੰਘ ਪਿੰਡ ਦੌਣ ਕਲਾਂ ਵਜੋਂ ਹੋਈ ਹੈ ਅਤੇ ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਮੌਕੇ ਤੇ ਪਹੁੰਚੀ ਤੇ ਉਨ੍ਹਾਂ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

