ਦੋ ਸਾਂਸਦਾਂ ਨਾਲ ਸ਼ੁਰੂ ਹੋਈ ਭਾਜਪਾ ਅੱਜ ਦੁਨੀਆ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਹੈ, ਸਾਨੂੰ ਇਸ ਦੇ ਵਰਕਰ ਹੋਣ ‘ਤੇ ਹੈ ਮਾਣ: ਅਸ਼ਵਨੀ ਸ਼ਰਮਾ

  • ਸਭ ਕੁਝ ਦੇ ਕੇ ਭਾਜਪਾ ਨੂੰ ਸਿਖਰ ‘ਤੇ ਪਹੁੰਚਾਉਣ ਵਾਲੇ ਮਹਾਪੁਰਖਾਂ ਨੂੰ ਸ਼ਰਧਾਂਜਲੀ ਅਤੇ ਕਰੋੜਾਂ ਵਰਕਰਾਂ ਨੂੰ ਹਾਰਦਿਕ ਵਧਾਈ: ਅਸ਼ਵਨੀ ਸ਼ਰਮਾ
  • ਅਸ਼ਵਨੀ ਸ਼ਰਮਾ ਨੇ ਭਾਜਪਾ ਦੇ 42ਵੇਂ ਸਥਾਪਨਾ ਦਿਵਸ ਮੌਕੇ ਭਾਜਪਾ ਹੈੱਡਕੁਆਰਟਰ ਵਿਖੇ ਲਹਿਰਾਇਆ ਝੰਡਾ।

ਚੰਡੀਗੜ੍ਹ, 6 ਅਪ੍ਰੈਲ 2022 – ਭਾਰਤੀ ਜਨਤਾ ਪਾਰਟੀ ਦੇ 42ਵੇਂ ਵਰ੍ਰੇਗੰਡ ਮੌਕੇ ਚੰਡੀਗੜ੍ਹ ਵਿਖੇ ਭਾਜਪਾ ਦੇ ਸੂਬਾਈ ਹੈੱਡਕੁਆਰਟਰ ‘ਚ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਇਕ ਪ੍ਰੋਗਰਾਮ ਉਲੀਕਿਆ ਗਿਆ। ਇਸ ਮੌਕੇ ਅਸ਼ਵਨੀ ਸ਼ਰਮਾ ਨੇ ਝੰਡਾ ਲਹਿਰਾਇਆ ਅਤੇ ਸਾਰਿਆਂ ਨੂੰ ਇਸ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਸੂਬਾ ਪ੍ਰਧਾਨ ਦੇ ਨਾਲ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਹਰਜੀਤ ਸਿੰਘ ਗਰੇਵਾਲ ਆਦਿ ਵੀ ਹਾਜ਼ਰ ਸਨI ਇਸ ਤੋਂ ਬਾਅਦ ਸਾਰੇ ਵਰਕਰਾਂ ਨੇ ਭਾਜਪਾ ਹੈੱਡਕੁਆਰਟਰ ‘ਚ ਵੱਡੀ ਸਕਰੀਨ ‘ਤੇ ਦੇਸ਼ ਦੇ ਯਸ਼ਸਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਸੂਝਵਾਨ ਕੌਮੀ ਪ੍ਰਧਾਨ ਜੇ.ਪੀ. ਨੱਡਾ ਦਾ ਭਾਸ਼ਣ ਸੁਣਿਆ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰੀ ਭਾਜਪਾ ਪ੍ਰਧਾਨ ਜੇ.ਪੀ. ਨੱਡਾ ਨੇ ਭਾਜਪਾ ਦੇ ਸਥਾਪਨਾ ਦਿਵਸ ਦੇ ਮੌਕੇ ‘ਤੇ ਪੂਰੇ ਭਾਰਤ ਦੇ ਭਾਜਪਾ ਵਰਕਰਾਂ ਨੂੰ ਸੰਬੋਧਨ ਕੀਤਾ, ਜਿਸ ਦਾ ਟੀਵੀ ਅਤੇ ਸੋਸ਼ਲ ਮੀਡੀਆ ਰਾਹੀਂ ਸਿੱਧਾ ਪ੍ਰਸਾਰਣ ਕੀਤਾ ਗਿਆ। ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸੱਦੇ ‘ਤੇ ਸੂਬੇ ਦੇ ਜ਼ਿਲਿਆਂ ‘ਚ ਮੰਡਲ ਪੱਧਰ ਤੱਕ ਵੱਡੀਆਂ ਸਕਰੀਨਾਂ ਰਾਹੀਂ ਇਸ ਦਾ ਸਿੱਧਾ ਪ੍ਰਸਾਰਣ ਕੀਤਾ ਗਿਆ ਤਾਂ ਜੋ ਭਾਜਪਾ ਵਰਕਰਾਂ ਤੋਂ ਇਲਾਵਾ ਜਨਤਾ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜੇ. ਪੀ. ਨੱਢਾ ਦਾ ਭਾਸ਼ਣ ਸੁਣ ਕੇ ਭਾਜਪਾ ਦੀਆਂ ਨੀਤੀਆਂ ਅਤੇ ਸੇਵਾ ਭਾਵਨਾ ਦੀ ਸੋਚ ਤੋਂ ਜਾਣੂ ਹੋ ਸਕੇ।

ਅਸ਼ਵਨੀ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਥਾਪਨਾ ਵਿੱਚ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਅਤੇ ਪੰਡਿਤ ਦੀਨ ਦਿਆਲ ਉਪਾਧਿਆਏ ਜੀ ਵਰਗੇ ਮਹਾਨ ਦੇਸ਼ ਭਗਤਾਂ ਅਤੇ ਗਤੀਸ਼ੀਲ ਚਿੰਤਕਾਂ ਦੇ ਯੋਗਦਾਨ ਨੂੰ ਦੇਸ਼ ਕਦੇ ਵੀ ਭੁਲਾ ਨਹੀਂ ਸਕਦਾ। ਭਾਰਤ ਰਤਨ, ਸਤਿਕਾਰਯੋਗ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਜੀ ਅਤੇ ਲਾਲ ਕ੍ਰਿਸ਼ਨ ਅਡਵਾਨੀ ਜੀ ਨੇ ਉਨ੍ਹਾਂ ਦੇ ਵਿਚਾਰਾਂ ਨੂੰ ਜ਼ਮੀਨ ‘ਤੇ ਲਿਆਉਣ ਦਾ ਕੰਮ ਕੀਤਾ। ਅੱਜ ਭਾਜਪਾ ਦੀ ਜੋ ਸ਼ਾਨਦਾਰ ਇਮਾਰਤ ਖੜ੍ਹੀ ਹੈ, ਉਸ ਦਾ ਸਿਹਰਾ ਦੇਸ਼ ਦੇ ਸਫਲ ਅਤੇ ਗਤੀਸ਼ੀਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਂਦਾ ਹੈ, ਜਿਨ੍ਹਾਂ ਦੀ ਅਗਾਂਹਵਧੂ ਸੋਚ, ਪ੍ਰਭਾਵਸ਼ਾਲੀ ਕੂਟਨੀਤੀ ਅਤੇ ਸਹੀ ਫੈਸਲਿਆਂ ਸਦਕਾ ਭਾਰਤ ਅੱਜ ਵਿਸ਼ਵ-ਗੁਰੂ ਅਤੇ ਵਿਸ਼ਵ-ਸ਼ਕਤੀ ਬਨਣ ਲਈ ਤੇਜੀ ਨਾਲ ਅੱਗੇ ਵਧ ਰਿਹਾ ਹੈ। ਚਾਰ ਦਹਾਕੇ ਪਹਿਲਾਂ ਭਾਜਪਾ ਦੇ ਸਿਰਫ਼ ਦੋ ਸੰਸਦ ਮੈਂਬਰਾਂ ਨੂੰ ਦੇਸ਼ ਦੀ ਸੰਸਦ ਵਿੱਚ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਸੀ। ਅੱਜ ਭਾਜਪਾ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਬਣ ਚੁੱਕੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਇਹ ਨਾ ਸਿਰਫ਼ ਦੇਸ਼ ਦੀ ਸੇਵਾ ਕਰ ਰਹੀ ਹੈ, ਸਗੋਂ ਅੱਜ ਦੁਨੀਆਂ ਦੇ ਹਰ ਭਾਰਤੀ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਥਾਪਨਾ 6 ਅਪ੍ਰੈਲ 1980 ਨੂੰ ਹੋਈ ਸੀ ਅਤੇ ਅਟਲ ਬਿਹਾਰੀ ਵਾਜਪਾਈ ਇਸ ਦੇ ਪਹਿਲੇ ਪ੍ਰਧਾਨ ਬਣੇ ਸਨ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਲੰਬੇ ਸਮੇਂ ਤੋਂ ਗੁਜਰਾਤ ਦੇ ਮੁੱਖ ਮੰਤਰੀ ਰਹੇ ਨਰਿੰਦਰ ਮੋਦੀ ਨੇ 2014 ਅਤੇ 2019 ਦੀਆਂ ਆਮ ਚੋਣਾਂ ਵਿੱਚ ਪਾਰਟੀ ਨੂੰ ਸ਼ਾਨਦਾਰ ਜਿੱਤਾਂ ਦਿਵਾਈਆਂ ਅਤੇ ਪ੍ਰਧਾਨ ਮੰਤਰੀ ਵਜੋਂ ਉਹ ਅੱਜ ਵੀ ਐਨਡੀਏ ਸਰਕਾਰ ਦੀ ਅਗਵਾਈ ਕਰ ਰਹੇ ਹਨI ਅੱਜ 18 ਤੋਂ ਵੱਧ ਸੂਬਿਆਂ ਵਿੱਚ ਭਾਜਪਾ ਸਰਕਾਰਾਂ ਰਾਜ ਕਰ ਰਹੀਆਂ ਹਨ। ਨਰਿੰਦਰ ਮੋਦੀ, ਜੋ 90 ਦੇ ਦਹਾਕੇ ਵਿੱਚ ਭਾਜਪਾ ਦਾ ਮਾਣ ਬਣ ਕੇ ਉੱਭਰੇ, ਇੱਕ ਮਿਹਨਤੀ, ਮਜ਼ਬੂਤ ਇੱਛਾ ਸ਼ਕਤੀ ਵਾਲੇ ਹਰਮਨ ਪਿਆਰੇ ਨੇਤਾ ਅਤੇ ਪ੍ਰਧਾਨ ਮੰਤਰੀ ਹਨ। ਉਹ ਕਿਸੇ ਵੀ ਫੈਸਲੇ ਦੌਰਾਨ ਨਾ ਡਰੇ ਅਤੇ ਨਾ ਹੀ ਘਬਰਾਏ। ਉਹਨਾਂ ਦੇ ਫੈਸਲਿਆਂ ਤੋਂ ਪਤਾ ਲੱਗਦਾ ਹੈ ਕਿ ਜੇਕਰ ਸਿਆਸੀ ਇੱਛਾ ਸ਼ਕਤੀ ਮਜ਼ਬੂਤ ਹੋਵੇ ਤਾਂ ਦੇਸ਼ ਦੀ ਦਸ਼ਾ ਅਤੇ ਦਿਸ਼ਾ ਕਿਵੇਂ ਬਦਲੀ ਜਾ ਸਕਦੀ ਹੈ। ਉਹਨਾਂ ਮੁਸਲਿਮ ਔਰਤਾਂ ਦੀ ਸਥਿਤੀ ਨੂੰ ਸੁਧਾਰਨ ਲਈ ‘ਤਿੰਨ ਤਲਾਕ’ ‘ਤੇ ਪਾਬੰਦੀ ਲਗਾਈ, ਨਾਗਰਿਕਤਾ ਸੋਧ ਕਾਨੂੰਨ ਪਾਸ ਕੀਤਾ ਅਤੇ ਪਾਕਿਸਤਾਨ, ਅਫਗਾਨਿਸਤਾਨ ਅਤੇ ਹੋਰ ਮੁਸਲਿਮ ਦੇਸ਼ਾਂ ਦੇ ਹਿੰਦੂਆਂ, ਸਿੱਖਾਂ, ਬੋਧੀ, ਪਾਰਸੀਆਂ ਅਤੇ ਜੈਨੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਦੀ ਵਕਾਲਤ ਕੀਤੀ।

ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਖਤਮ ਕਰਨਾ ਅਤੇ ਧਾਰਾ 370 ਅਤੇ ਧਾਰਾ 35 A ਨੂੰ ਖਤਮ ਕੀਤਾ। ਕੇਂਦਰ ਦੀਆਂ ਸਕੀਮਾਂ ਲਗਾਤਾਰ ਗਰੀਬਾਂ ਤੱਕ ਸਿੱਧੀਆਂ ਪਹੁੰਚ ਰਹੀਆਂ ਹਨ। ਅੱਜ ਅਮਨ ਕਾਨੂੰਨ ਦੀ ਸਥਿਤੀ ਕਾਰਨ ਧੀਆਂ ਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ। ਕੋਵਿਡ ਮਹਾਮਾਰੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਹੇਠ ਜਿੱਥੇ ਦੇਸ਼ ਦੇ ਲੋਕਾਂ ਨੇ ਇਸ ਮਹਾਮਾਰੀ ਨੂੰ ਹਰਾਇਆ ਉਥੇ ਦੁਨੀਆ ਨੂੰ ਭਾਰਤ ਦਾ ਲੋਹਾ ਮਨਵਾਇਆ। ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਦੁਨੀਆ ਦੇ 98 ਦੇਸ਼ਾਂ ਨੂੰ ਵੈਕਸੀਨ ਦੀ ਸਪਲਾਈ ਕੀਤੀ। ਦੁਨੀਆ ਦੀ ਸਭ ਤੋਂ ਵੱਡੀ ਅਨਾਜ ਯੋਜਨਾ ਚਲਾ ਕੇ ਦੇਸ਼ ਦੇ 80 ਕਰੋੜ ਤੋਂ ਵੱਧ ਲੋਕਾਂ ਨੂੰ ਰਾਸ਼ਨ ਦੀ ਸਪਲਾਈ ਕੀਤੀ ਤਾਂ ਜੋ ਕੋਈ ਵੀ ਭੁੱਖਾ ਨਾ ਰਹੇ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਭਾਰਤ ਨੇ ਦੁਨੀਆ ਦੇ ਕਈ ਦੇਸ਼ਾਂ ਨੂੰ ਅਨਾਜ ਅਤੇ ਦਵਾਈਆਂ ਦੀ ਸਪਲਾਈ ਕਰਕੇ ਮਨੁੱਖਤਾ ਦੀ ਮਿਸਾਲ ਕਾਇਮ ਕੀਤੀ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਭਾਰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ‘ਆਤਮ-ਨਿਰਭਰ ਭਾਰਤ’ ਦੇ ਨਾਅਰੇ ਹੇਠ ਰੱਖਿਆ ਦੇ ਖੇਤਰ ਵਿੱਚ ਆਤਮ ਨਿਰਭਰਤਾ ਵੱਲ ਤੇਜੀ ਨਾਲ ਵਧ ਰਿਹਾ ਹੈ। ਅੱਜ ਭਾਰਤ ਵੀ 70 ਦੇਸ਼ਾਂ ਨੂੰ 38,000 ਕਰੋੜ ਰੁਪਏ ਦੇ ਰੱਖਿਆ ਸਾਮਾਨ ਦੀ ਸਪਲਾਈ ਕਰਦੇ ਹੋਏ 25 ਬਰਾਮਦਕਾਰਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਦੀ ਅਗਾਂਹਵਧੂ ਸੋਚ, ਕੂਟਨੀਤੀ ਅਤੇ ਭਾਰਤ ਦੀਆਂ ਸਰਹੱਦਾਂ ਦੀ ਰਾਖੀ ਲਈ ਸਟੀਕ ਫੈਸਲਿਆਂ ਸਦਕਾ ਨਾਗਾਲੈਂਡ ਦੇ ਦਹਿਸ਼ਤਗਰਦਾਂ ਨਾਲ ਮਿਆਂਮਾਰ ਵਰਗੇ ਗੁਆਂਢੀ ਮੁਲਕਾਂ ਵਿੱਚ ਘੁਸਪੈਠ, ਸਰਜੀਕਲ ਸਟ੍ਰਾਈਕ ਰਾਹੀਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਦਾਖ਼ਲ ਹੋ ਕੇ ਅਤੇ ਚੀਨ ਨਾਲ ਕੂਟਨੀਤਕ ਟਕਰਾਅ ਦੌਰਾਨ ਭੂਟਾਨ ਦੀ ਰੱਖਿਆ ਵਿੱਚ ਫ਼ੌਜੀ ਦਖ਼ਲਅੰਦਾਜ਼ੀ ਕਰਕੇ ਅੱਤਵਾਦ ਵਿਰੋਧੀ ਆਧਾਰ ‘ਤੇ ਭਾਰਤੀਆਂ ਦੀ ਛਾਤੀ ਚੌੜੀ ਕਰ ਦਿੱਤੀ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇੱਕ ਆਗੂ ਕੇਵਲ ਕਮਾਂਡਰ ਹੀ ਨਹੀਂ ਸਗੋਂ ਇੱਕ ਸੁਪਨਾ ਵੇਖਣ ਵਾਲਾ ਅਤੇ ਚਿੰਤਕ ਵੀ ਹੁੰਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਅੱਗੇ ਵਧਦਾ ਦੇਖਣਾ ਚਾਹੁੰਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦਾ ਇੱਕੋ ਇੱਕ ਨਾਅਰਾ ‘ਸੱਭ ਦਾ ਸਾਥ-ਸੱਭ ਦਾ ਵਿਕਾਸ’ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਭਾਜਪਾ ਸਾਰਿਆਂ ਨੂੰ ਨਾਲ ਲੈ ਕੇ ਚੱਲ ਰਹੀ ਹੈ ਅਤੇ ਉਹਨਾਂ ਦੇ ਨਾਰੇ ਨੂੰ ਸਾਰਥਕ ਕਰਦੇ ਹੋਏ ਅੱਜ ਨੌਜਵਾਨ ਦੇਸ਼ ਦੇ ਭਵਿੱਖ ਦਾ ਨਿਰਮਾਣ ਕਰ ਰਹੇ ਹਨ। ਅੱਜ ਦੇਸ਼ ਮੋਦੀ ਦੇ ਸੁਰੱਖਿਅਤ ਹੱਥਾਂ ਵਿੱਚ ਹੈ। ਅੱਜ ਪੂਰਾ ਦੇਸ਼ ਭਾਜਪਾ ਦਾ 42ਵਾਂ ਸਥਾਪਨਾ ਦਿਵਸ ਪੂਰੇ ਉਤਸ਼ਾਹ ਨਾਲ ਮਨਾ ਰਿਹਾ ਹੈ।

ਅਸ਼ਵਨੀ ਸ਼ਰਮਾ ਨੇ ਸਮੂਹ ਭਾਰਤੀਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵੈ-ਨਿਰਭਰ ਭਾਰਤ ਦੇ ਨਾਅਰੇ ਨੂੰ ਸਾਰਥਕ ਬਣਾਉਣ ਲਈ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਸੱਦਾ ਦਿੰਦਿਆਂ ਭਾਜਪਾ ਦੇ ਆਦਰਸ਼ਾਂ ਅਤੇ ਸੋਚ ਨੂੰ ਆਪਣੇ ਜੀਵਨ ਵਿੱਚ ਉਤਾਰਨ ਦਾ ਸੱਦਾ ਦਿੱਤਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਕੁਲਦੀਪ ਧਾਲੀਵਾਲ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਪ੍ਰਵਾਸੀ ਭਾਰਤੀਆਂ ਨੂੰ ਖੁੱਲ੍ਹਾ ਸੱਦਾ